Punjab News: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (Shiromni Akali dal) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਆਪਣੇ ਉਮੀਦਵਾਰ ਚੋਣ ਨਿਸ਼ਾਨ 'ਤੇ ਉਤਾਰੇਗੀ। ਪਾਰਟੀ ਵੱਲੋਂ ਛੇ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।
ਇਸ ਸਬੰਧੀ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਹੈ। ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਐਨ ਕੇ ਸ਼ਰਮਾ ਨੂੰ ਵੀ ਚੋਣ ਡਿਊਟੀ ’ਤੇ ਲਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਸਾਂਝੀ ਕੀਤੀ ਹੈ।
ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੌਜੂਦਾ ਨਿਗਮ ਚੋਣਾਂ ਲਈ ਨਿਮਨਲਿਖਤ ਆਗੂਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ।
ਜਲੰਧਰ ਲਈ ਹਰੀਸ਼ ਰਾਏ ਢਾਂਡਾ
ਅੰਮ੍ਰਿਤਸਰ ਲਈ ਬਿਕਰਮ ਸਿੰਘ ਮਜੀਠਾ ਤੇ ਗੁਲਜ਼ਾਰ ਸਿੰਘ ਰਣੀਕੇ।
ਫਗਵਾੜਾ ਲਈ ਬਲਦੇਵ ਸਿੰਘ ਖਹਿਰਾ
ਲੁਧਿਆਣਾ ਲਈ ਮਨਤਾਰ ਸਿੰਘ ਬਰਾੜ ਤੇ ਐਸ.ਆਰ. ਕਲੇਰ
ਪਟਿਆਲਾ ਲਈ ਐਨ ਕੇ ਸ਼ਰਮਾ ਤੇ ਐਸ ਗੁਰਪ੍ਰੀਤ ਐਸ ਰਾਜੂ ਖੰਨਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਕਰੀਬ 21 ਦਿਨ ਪਹਿਲਾਂ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਹ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਨਰਿੰਦਰ ਕੁਮਾਰ ਸ਼ਰਮਾ ਨੂੰ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਤੋਂ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਗਿਆ ਸੀ। ਅਸਤੀਫਾ ਦੇਣ ਤੇ ਪਾਰਟੀ ਛੱਡਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਦੇਣ ਨੂੰ ਦੱਸਿਆ ਸੀ। ਹਾਲਾਂਕਿ ਪਾਰਟੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ