ਪੜਚੋਲ ਕਰੋ

ਕਿਰਨ ਖੇਰ ਦੇ ਸਟੈਂਡ ਨੇ ਅਕਾਲੀ ਦਲ ਨੂੰ ਕਸੂਤਾ ਫਸਾਇਆ!

ਬੀਜੇਪੀ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਲੋਕ ਸਭਾ ਵਿੱਚ ਸਟੈਂਡ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਸੂਤਾ ਫਸਾ ਦਿੱਤਾ ਹੈ। ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਚੰਡੀਗੜ੍ਹ ਬਾਰੇ ਸਟੈਂਡ ਦਾ ਵਿਰੋਧ ਕਰਦਿਆਂ ਕੁਝ ਅਜਿਹਾ ਬੋਲ ਗਏ ਜਿਸ ਨਾਲ ਸ਼੍ਰੋਮਣੀ ਅਕਾਲੀ ਦੀ ਹਾਲਤ ਕਸੂਤੀ ਬਣ ਗਈ।

ਚੰਡੀਗੜ੍ਹ: ਬੀਜੇਪੀ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਲੋਕ ਸਭਾ ਵਿੱਚ ਸਟੈਂਡ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਸੂਤਾ ਫਸਾ ਦਿੱਤਾ ਹੈ। ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਚੰਡੀਗੜ੍ਹ ਬਾਰੇ ਸਟੈਂਡ ਦਾ ਵਿਰੋਧ ਕਰਦਿਆਂ ਕੁਝ ਅਜਿਹਾ ਬੋਲ ਗਏ ਜਿਸ ਨਾਲ ਸ਼੍ਰੋਮਣੀ ਅਕਾਲੀ ਦੀ ਹਾਲਤ ਕਸੂਤੀ ਬਣ ਗਈ। ਦਰਅਸਲ ਕੇਂਦਰ ਸ਼ਾਸਿਤ ਪ੍ਰਦੇਸ਼ (ਯੂਟੀ) ਚੰਡੀਗੜ੍ਹ ਵਿੱਚ ਪੰਜਾਬ ਦੇ ਤੈਅ ਡੈਪੂਟੇਸ਼ਨ ਕੋਟੇ ਦੇ ਮੁੱਦੇ ’ਤੇ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ 17 ਜੁਲਾਈ ਨੂੰ ਲੋਕ ਸਭਾ ’ਚ ਕਿਹਾ ਸੀ ਕਿ ਚੰਡੀਗੜ੍ਹ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਯੂਟੀ ਕੇਡਰ ਬਣਾ ਕੇ ਪੰਜਾਬ ਤੇ ਹਰਿਆਣਾ ਦੇ ਕ੍ਰਮਵਾਰ 60 ਤੇ 40 ਫ਼ੀਸਦ ਡੈਪੂਟੇਸ਼ਨ ਕੋਟੇ ਨੂੰ ਖੋਰਾ ਲਾਇਆ ਜਾ ਰਿਹਾ ਹੈ। ਇਸ ਦੇ ਜਵਾਬ ਵਿੱਚ ਕਿਰਨ ਖੇਰ ਨੇ ਸੰਸਦ ’ਚ ਕਿਹਾ ਸੀ ਕਿ ਗਿੱਲ ਨੇ ਗਲਤ ਬਿਆਨੀ ਕੀਤੀ ਹੈ ਕਿ ਪੰਜਾਬ ਦੀ ਵੰਡ ਹੋਣ ਵੇਲੇ ਪੰਜਾਬ ਰੀ-ਆਰਗੇਨਾਈਜ਼ੇਸ਼ਨ ਐਕਟ-1966 ’ਚ ਚੰਡੀਗੜ੍ਹ ਵਿੱਚ ਪੰਜਾਬ ਦੇ 60 ਤੇ ਹਰਿਆਣਾ ਦੇ 40 ਫ਼ੀਸਦ ਅਧਿਕਾਰੀ ਨਿਯੁਕਤ ਕਰਨ ਦਾ ਫ਼ੈਸਲਾ ਹੋਇਆ ਸੀ। ਕਿਰਨ ਖੇਰ ਨੇ ਕਿਹਾ ਕਿ ਐਕਟ ਵਿੱਚ ਅਜਿਹਾ ਕੋਈ ਫ਼ੈਸਲਾ ਕਿਤੇ ਵੀ ਨਹੀਂ ਹੋਇਆ। ਸੰਸਦ ਮੈਂਬਰ ਮੁਤਾਬਕ ਸੁਪਰੀਮ ਕੋਰਟ ਨੇ ਸਵਰਨ ਲਤਾ ਬਨਾਮ ਯੂਨੀਅਨ ਆਫ਼ ਇੰਡੀਆ ਦੇ ਕੇਸ ਵਿੱਚ ਫ਼ੈਸਲਾ ਦਿੱਤਾ ਸੀ ਕਿ ਹਾਲੇ ਇਸੇ ਤਰ੍ਹਾਂ ਚੱਲਣ ਦਿੰਦੇ ਹਾਂ ਤੇ ਇਧਰੋਂ 60 ਫ਼ੀਸਦ ਤੇ ਉਧਰੋਂ 40 ਫ਼ੀਸਦ ਅਧਿਕਾਰੀ ਲੈ ਲਏ ਜਾਂਦੇ ਹਨ ਤੇ ਅੱਗੇ ਜਾ ਕੇ ਯੂਟੀ ਦਾ ਆਪਣੇ-ਆਪ ਕੇਡਰ ਬਣ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਗਿੱਲ ਦਾ ਇਹ ਕਥਨ ਗਲਤ ਹੈ ਕਿ ਯੂਟੀ ਕੇਡਰ ਗ਼ੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਹੈ। ਇਸ ਬਾਰੇ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਗਿੱਲ ਨੇ ਕਿਹਾ ਕਿ ਉਹ ਇਹ ਮੁੱਦਾ ਸੰਸਦ ਵਿਚ ਮੁੜ ਉਠਾਉਣਗੇ ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਉਪਰ ਡਾਕਾ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਕਿਰਨ ਖੇਰ ਅਕਾਲੀ ਦਲ ਦੀ ਮਦਦ ਨਾਲ ਜਿੱਤੀ ਹੈ ਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਟੈਂਡ ਲੈਣ ਲਈ ਪੰਜਾਬੀਆਂ ਨੂੰ ਉਸ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ 28 ਪੰਜਾਬੀ ਪਿੰਡ ਉਜਾੜ ਕੇ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਉਸਾਰਿਆ ਗਿਆ ਸੀ। ਹੁਣ ਪੰਜਾਬ ਦੇ ਡੈਪੂਟੇਸ਼ਨ ਕੋਟੇ ਨੂੰ ਵੀ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਚ ਮਾਂ ਬੋਲੀ ਪੰਜਾਬੀ ਨਾਲ ਵੀ ਧੱਕਾ ਕੀਤਾ ਜਾ ਰਿਹਾ ਹੈ। ਉਧਰ, ਕਿਰਨ ਖੇਰ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਡੈਪੂਟੇਸ਼ਨ ਕੋਟੇ ਦਾ ਵਿਰੋਧ ਨਹੀਂ ਕੀਤਾ ਸਗੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਪੇਸ਼ ਕਰਕੇ ਇਸ ਮਾਮਲੇ ਦੀ ਸੱਚਾਈ ਦੱਸਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਉਹ ਡੈਪੂਟੇਸ਼ਨ ਕੋਟੇ ਵਿਰੁੱਧ ਨਹੀਂ ਸਗੋਂ ਗਿੱਲ ਵੱਲੋਂ ਕੀਤੀ ਗਲਤ ਬਿਆਨਬਾਜ਼ੀ ਵਿਰੁੱਧ ਬੋਲੇ ਹਨ। ਉਨ੍ਹਾਂ ਕਿਹਾ ਕਿ ਯੂਟੀ ਕੇਡਰ ਕਿਸੇ ਤਰ੍ਹਾਂ ਵੀ ਗ਼ੈਰ-ਕਾਨੂੰਨੀ ਢੰਗ ਨਾਲ ਨਹੀਂ ਬਣਾਇਆ ਗਿਆ। ਕਿਰਨ ਖੇਰ ਦੇ ਇਸ ਸਟੈਂਡ ਤੋਂ ਬੀਜੇਪੀ ਦਾ ਭਾਈਵਾਲ ਅਕਾਲੀ ਦਲ ਔਖਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਰਨ ਖੇਰ ਨੇ ਪੰਜਾਬ ਦੇ ਡੈਪੂਟੇਸ਼ਨ ਕੋਟੇ ਬਾਰੇ ਗਲਤ ਸਟੈਂਡ ਲਿਆ ਹੈ ਤੇ ਪਾਰਟੀ ਉਨ੍ਹਾਂ ਦਾ ਇਸ ਮੁੱਦੇ ਉਪਰ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਕਿਰਨ ਖੇਰ ਨੂੰ ਪੰਜਾਬ ਨਾਲ ਜੋ ਧੱਕਾ ਹੋਇਆ ਹੈ, ਉਸ ਬਾਰੇ ਇਤਿਹਾਸ ਉਪਰ ਝਾਤੀ ਮਾਰ ਕੇ ਹੀ ਸੰਸਦ ਵਿੱਚ ਸਹੀ ਤੱਥ ਪੇਸ਼ ਕਰਨੇ ਚਾਹੀਦੇ ਹਨ। ਡਾ. ਚੀਮਾ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਪੰਜਾਬ ਦੇ 60 ਫ਼ੀਸਦ ਡੈਪੂਟੇਸ਼ਨ ਕੋਟੇ ਨੂੰ ਖੋਰਾ ਲਾਉਣ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਮਿਲੇ ਸਨ ਤੇ ਭਾਰਤ ਸਰਕਾਰ ਨੇ ਪੰਜਾਬ ਦੇ 60 ਫ਼ੀਸਦ ਕੋਟੇ ਨੂੰ ਬਰਕਰਾਰ ਰੱਖਣ ਦਾ ਵਾਅਦਾ ਕੀਤਾ ਸੀ ਪਰ ਕਿਰਨ ਖੇਰ ਕੁਝ ਹੋਰ ਹੀ ਤੱਥ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ਵਿਚੋਂ ਪੰਜਾਬ ਦੇ ਕੋਟੇ ਨੂੰ ਖੋਰਾ ਨਹੀਂ ਲਾਉਣ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget