ਪੜਚੋਲ ਕਰੋ

ਮੋਦੀ ਸਰਕਾਰ ਦੇ ਫੈਸਲਿਆਂ ਨਾਲ ਅਕਾਲੀ ਦਲ ਦੇ ਸਾਹ ਔਖੇ

"ਸਿੱਖ ਭਾਰਤ ਵਿੱਚ ਵੀ ਸੁਰੱਖਿਅਤ ਨਹੀਂ।" ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਦਾਅਵੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਵੱਡਾ ਸਵਾਲ ਪੰਥਕ ਪਾਰਟੀ ਕਹਾਉਣ ਵਾਲਾ ਅਕਾਲੀ ਦਲ ਉਪਰ ਹੈ ਕਿਉਂਕਿ ਇੱਕ ਪਾਸੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਇਲਜ਼ਾਮ ਲਾ ਕੇ ਲੋਕ ਸੜਕਾਂ ਉੱਪਰ ਹਨ। ਦੂਜੇ ਪਾਸੇ ਅਕਾਲੀ ਦਲ ਕੇਂਦਰ ਵਿੱਚ ਬੀਜੇਪੀ ਸਰਕਾਰ ਦੀ ਹਮਾਇਤ ਕਰ ਰਿਹਾ ਹੈ। ਹੋਰ ਤਾਂ ਹੋਰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਮੋਦੀ ਕੈਬਨਿਟ ਵਿੱਚ ਮੰਤਰੀ ਹੈ।

ਚੰਡੀਗੜ੍ਹ: "ਸਿੱਖ ਭਾਰਤ ਵਿੱਚ ਵੀ ਸੁਰੱਖਿਅਤ ਨਹੀਂ।" ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਦਾਅਵੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਵੱਡਾ ਸਵਾਲ ਪੰਥਕ ਪਾਰਟੀ ਕਹਾਉਣ ਵਾਲਾ ਅਕਾਲੀ ਦਲ ਉਪਰ ਹੈ ਕਿਉਂਕਿ ਇੱਕ ਪਾਸੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਇਲਜ਼ਾਮ ਲਾ ਕੇ ਲੋਕ ਸੜਕਾਂ ਉੱਪਰ ਹਨ। ਦੂਜੇ ਪਾਸੇ ਅਕਾਲੀ ਦਲ ਕੇਂਦਰ ਵਿੱਚ ਬੀਜੇਪੀ ਸਰਕਾਰ ਦੀ ਹਮਾਇਤ ਕਰ ਰਿਹਾ ਹੈ। ਹੋਰ ਤਾਂ ਹੋਰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਮੋਦੀ ਕੈਬਨਿਟ ਵਿੱਚ ਮੰਤਰੀ ਹੈ। ਮੋਦੀ ਸਰਕਾਰ ਦੇ ਕਈ ਫੈਸਲਿਆਂ ਕਰਕੇ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਅਜੀਬ ਸਥਿਤੀ ਬਣੀ ਹੋਈ ਹੈ। ਅਕਾਲੀ ਦਲ ਸੰਘੀ ਰਾਜ ਦਾ ਹਮਾਇਤੀ ਹੈ ਜਦੋਂਕਿ ਮੋਦੀ ਸਰਕਾਰ ਕਸ਼ਮੀਰ ਵਿੱਚੋਂ ਧਾਰਾ 370 ਹਟਾ ਕੇ ਅਤੇ ਹੋਰ ਰਾਜਾਂ ਦੀਆਂ ਸ਼ਕਤੀਆਂ 'ਤੇ ਸ਼ਿਕੰਜ਼ਾ ਕੱਸ ਕੇ ਤੇਜ਼ੀ ਨਾਲ ਕੇਂਦਰੀਕਰਨ ਵੱਲ਼ ਵਧ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ 'ਤੇ ਅਕਾਲੀ ਦਲ ਕਸੂਤਾ ਘਿਰਿਆ ਹੈ। ਇੱਥੇ ਅਕਾਲੀ ਦਲ ਕਾਨੂੰਨ ਦੀ ਹਮਾਇਤ ਕਰ ਰਿਹਾ ਹੈ ਜਦੋਂਕਿ ਕਾਂਗਰਸ ਤੱਕ ਇਸ ਨੂੰ ਘੱਟ ਗਿਣਤੀਆਂ ਵਿਰੁੱਧ ਗਰਦਾਨ ਚੁੱਕੀ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਘੇਰਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ ਵਿੱਚ ਸਿੱਖਾਂ ਦੇ ਮਹਿਫੂਜ਼ ਨਾ ਹੋਣ ਬਾਰੇ ਕੀਤੀ ਟਿੱਪਣੀ ਮਗਰੋਂ ਕੈਪਟਨ ਨੇ ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਬੀਜੇਪੀ ਨਾਲ ਸਿਆਸੀ ਯਾਰਾਨੇ ਨੂੰ ਤੋੜਨ ਲਈ ਵੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਅਕਾਲੀ ਉਸੇ ਸਰਕਾਰ ਵਿੱਚ ਭਾਈਵਾਲ ਹੋ ਕੇ ਸੱਤਾ ਦਾ ਨਿੱਘ ਮਾਣ ਰਹੇ ਹਨ ਜਿਸ ਸਰਕਾਰ ਨੇ ਮੁਲਕ ਵਿੱਚ ਘੱਟ-ਗਿਣਤੀਆਂ ਦੇ ਮਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਨਾਗਰਿਕਤਾ ਸੋਧ ਐਕਟ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ’ਤੇ ਦੋਗਲੀ ਨੀਤੀ ਅਪਨਾਉਣ ਦੇ ਦੋਸ਼ ਲਾਉਂਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ ਦੂਹਰੀ ਖੇਡ ਖੇਡਣ ਦੀ ਬਜਾਏ ਭਾਰਤ ਵਿੱਚ ਘੱਟ-ਗਿਣਤੀਆਂ ਨਾਲ ਸਬੰਧਤ ਮਾਮਲਿਆਂ ’ਤੇ ਸਪੱਸ਼ਟ ਸਟੈਂਡ ਲੈਣ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਕਾਲੀ ਆਪਣੀ ਅੰਤਰ ਆਤਮਾ ਨੂੰ ਪਛਾਨਣ ਤੇ ਕੇਂਦਰ ਵਿੱਚ ਗੱਠਜੋੜ ਦਾ ਹਿੱਸਾ ਬਣੇ ਰਹਿਣ ਬਾਰੇ ਸੋਚਣ। ਮੁੱਖ ਮੰਤਰੀ ਨੇ ਕਿਹਾ ਕਿ ਤਾਜ਼ਾ ਘਟਨਾਵਾਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਕੇਂਦਰ ਸਰਕਾਰ ਮੁਲਕ ਵਿੱਚ ਘੱਟ-ਗਿਣਤੀਆਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ ਜਦਕਿ ਅਕਾਲੀ ਕੇਂਦਰ ਸਰਕਾਰ ਵਿਚ ਭਾਈਵਾਲ ਹੋਣ ਦੇ ਬਾਵਜੂਦ ਘੱਟ-ਗਿਣਤੀਆਂ ਦੇ ਰਾਖੇ ਹੋਣ ਦਾ ਦਾਅਵਾ ਕਰਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget