ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਚੜ੍ਹਿਆ ਬੀਜੇਪੀ 'ਤੇ ਗੁੱਸਾ, ਪਹਿਲਾਂ ਪਤਾ ਲੱਗ ਜਾਂਦਾ ਤਾਂ ਦਿੰਦੇ ਠੋਕਵਾਂ ਜਵਾਬ

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਗੱਠਜੋੜ ਨਾ ਹੋਣ ਕਰਕੇ ਬੀਜੇਪੀ ਤੋਂ ਬੇਹੱਦ ਔਖਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੇ ਧੋਖੇ ਦਾ ਕੁਝ ਸਮਾਂ ਪਹਿਲਾਂ ਹੀ ਪਤਾ ਲੱਗਾ ਨਹੀਂ ਤਾਂ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੰਦੇ। ਅਕਾਲੀ ਦਲ ਨੇ ਇਨੈਲੋ ਨਾਲ ਰਲ ਕੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਗੱਠਜੋੜ ਨਾ ਹੋਣ ਕਰਕੇ ਬੀਜੇਪੀ ਤੋਂ ਬੇਹੱਦ ਔਖਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੇ ਧੋਖੇ ਦਾ ਕੁਝ ਸਮਾਂ ਪਹਿਲਾਂ ਹੀ ਪਤਾ ਲੱਗਾ ਨਹੀਂ ਤਾਂ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੰਦੇ। ਅਕਾਲੀ ਦਲ ਨੇ ਇਨੈਲੋ ਨਾਲ ਰਲ ਕੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਦਾਅਵਾ ਕੀਤਾ ਹੈ ਕਿ ਹਰਿਆਣਾ ਦੀ ਕੁੜਿੱਤਣ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਨਹੀਂ ਪਏਗਾ। ਦਰਅਸਲ ਹਰਿਆਣਾ ‘ਚ ਵਿਧਾਨ ਸਭਾ ਚੋਣਾਂ 2019 ਦਾ ਬਿਗਲ ਵੱਜ ਚੁੱਕਿਆ ਹੈ। ਇਸ ‘ਚ ਸ਼੍ਰੋਮਣੀ ਅਕਾਲੀ ਦਲ, ਬੀਜੇਪੀ ਨਾਲ ਰਲ ਕੇ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਹੋ ਨਹੀਂ ਸਕਿਆ। ਇਸ ਵਾਰ ਬੀਜੇਪੀ ਨੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰਾ ਝਟਕਾ ਦਿੱਤਾ ਹੈ। ਇਸ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਭੜਾਸ ਕੱਢ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ‘ਚ ਬੀਜੇਪੀ ਨੇ ਸਾਡੇ ਨਾਲ ਜੋ ਕੀਤਾ, ਉਸ ਬਾਰੇ ਉਨ੍ਹਾਂ ਨੂੰ ਕੁਝ ਘੰਟੇ ਪਹਿਲਾਂ ਹੀ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤੋਂ ਪਹਿਲਾਂ ਬਿਲਕੁਲ ਅੰਦਾਜ਼ਾ ਨਹੀਂ ਸੀ ਕਿ ਛੋਟਾ ਭਰਾ ਵੱਡੇ ਨਾਲ ਇੰਝ ਧੋਖਾ ਕਰ ਸਕਦਾ ਹੈ। ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ‘ਚ ਅਕਾਲੀ-ਬੀਜੇਪੀ ਦਾ ਸਾਲਾਂ ਪੁਰਾਣਾ ਗਠਜੋੜ ਹੈ ਜੋ ਹਮੇਸ਼ਾ ਰਹੇਗਾ। ਇਸ ਦੇ ਨਾਲ ਹੀ ੳਨ੍ਹਾਂ ਨੇ ਹਰਿਆਣਾ ਚੋਣਾਂ ਲਈ ਬੁੱਧਵਾਰ ਨੂੰ ਇਨੈਲੋ ਨਾਲ ਗਠਜੋੜ ਕਰ ਲਿਆ ਹੈ। ਇਸ ਗਠਜੋੜ ਦੇ ਐਲਾਨ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਹਰਿਆਣਾ ‘ਚ ਬੀਜੇਪੀ ਕੁਝ ਅਜਿਹਾ ਕਰ ਸਕਦੀ ਹੈ। ਇਸ ਤੋਂ ਬਾਅਦ ਉਹ ਹਰ ਕਦਮ ਸੰਭਲ ਕੇ ਰੱਖਣਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੀਜੇਪੀ ਨਾਲ ਚੰਗੇ ਸਬੰਧ ਹਨ। ਸਾਲਾਂ ਤੋਂ ਤਾਲਮੇਲ ਕਮੇਟੀਆਂ ਇਕੱਠੀਆਂ ਕੰਮ ਕਰ ਰਹੀਆਂ ਹਨ। ਪੰਜਾਬ ‘ਚ ਅਣਬਣ ਦੀ ਕੋਈ ਗੱਲ ਨਹੀਂ ਹੈ। ਫਿਲਹਾਲ ਅਕਾਲੀ ਦਲ ਕੋਈ ਕਾਰਵਾਈ ਨਹੀਂ ਕਰੇਗਾ। ਸਗੋਂ ਇਸ ਮਾਮਲੇ ਨੂੰ ਜ਼ੋਰ-ਸ਼ੋਰ ਨਾਲ ਹਾਈਕਮਾਨ ਸਾਹਮਣੇ ਚੁੱਕਿਆ ਜਾਵੇਗਾ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget