ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਮੰਥਨ ਕਰਨ ਵਾਲੀ ਬੈਠਕ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ।


ਇਸ ਬੈਠਕ ਦਾ ਅਹਿਮ ਮੁੱਦਾ ਇਹ ਰਹੇਗਾ ਕਿ ਪੰਜਾਬ ਵਿੱਚ ਬਾਦਲ ਪਰਿਵਾਰ ਤਾਂ ਜਿੱਤ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਦਾ ਹੋਰ ਕੋਈ ਵੀ ਉਮੀਦਵਾਰ ਕਿਉਂ ਨਹੀਂ ਜਿੱਤ ਸਕਿਆ? ਬੈਠਕ ਲਈ ਅਕਾਲੀ ਦਲ ਦੀ ਕੋਰ ਕਮੇਟੀ ਸਮੇਤ ਸਾਰੇ ਲੋਕ ਸਭਾ ਉਮੀਦਵਾਰਾਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਕੁਝ ਵੱਡੇ ਚਿਹਰੇ ਬੈਠਕ ਵਿੱਚੋਂ ਗੈਰ ਹਾਜ਼ਰ ਰਹੇ।

ਬਠਿੰਡਾ ਤੋਂ ਸਾਂਸਦ ਚੁਣੇ ਗਏ ਹਰਸਿਮਰਤ ਕੌਰ ਬਾਦਲ, ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਬੈਠਕ ਦਾ ਹਿੱਸਾ ਨਹੀਂ ਹਨ। ਇਸ ਤੋਂ ਇਲਾਵਾ ਇਸ ਬੈਠਕ ਵਿੱਚ ਪੰਜਾਬ 'ਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਦਾ ਵੀ ਜ਼ਿਕਰ ਰਹੇਗਾ।