ਅੰਮ੍ਰਿਤਸਰ: ਅਕਾਲੀ ਦਲ ਨੇ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦੇ ਇਲਜ਼ਾਮਾਂ ਲਾਉਂਦਿਆਂ ਇਕ ਵਾਰ ਫਿਰ ਤੋਂ ਮੋਰਚਾ ਖੋਲ੍ਹ ਦਿੱਤਾ ਗਿਆ। ਅਕਾਲੀ ਦਲ ਦੇ ਜਨਰਵ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਲਜ਼ਾਮ ਲਾਇਆ ਕਿ ਪੰਜਾਬ 'ਚ ਗੈਂਗਸਟਰਾਂ ਨੂੰ ਸਰਕਾਰ ਦਾ ਆਸ਼ੀਰਵਾਦ ਪ੍ਰਾਪਤ ਹੈ।
ਮਜੀਠੀਆ ਨੇ ਕਿਹਾ ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਹੋਈ ਵਾਰਦਾਤ ਤੋਂ ਮਿਲਦੀ ਹੈ। ਜਿਸ 'ਚ ਹਮਲਾਵਰ ਗੈਂਗਸਟਰ, ਜੋ ਜ਼ਖ਼ਮੀ ਹੋਏ ਉਨ੍ਹਾਂ ਦਾ ਇਲਾਜ ਕਾਂਗਰਸ ਲੀਡਰਾਂ ਨੇ ਕਰਵਾਇਆ। ਇਸ ਦੀਆਂ ਤਸਵੀਰਾਂ ਮਜੀਠੀਆ ਨੇ ਜਾਰੀ ਕੀਤੀਆਂ।
ਮਜੀਠੀਆ ਨੇ ਇਲਜ਼ਾਮ ਲਾਇਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਆਸ਼ੀਰਵਾਦ ਪ੍ਰਾਪਤ ਹੈ। ਇਸ ਲਈ ਉਸ ਨੇ ਅੰਮ੍ਰਿਤਸਰ 'ਚ ਹਸਪਤਾਲ 'ਚ ਆਪਣੇ ਗੁਰਗੇ ਤੋਂ ਰਾਣਾ ਕੰਧੋਵਾਲਿਆ ਦਾ ਸ਼ਰੇਆਮ ਕਤਲ ਕਰਵਾਇਆ। ਮਜੀਠੀਆ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਜਾਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਓਧਰ ਅੱਜ ਅੰਮ੍ਰਿਤਸਰ ਪਹੁੰਚੇ ਕਾਂਗਰਸ ਪ੍ਬਿਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ 'ਤੇ ਬਿਨਾਂ ਨਾਂਅ ਲਏ ਵਾਰ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੇ ਸਫ਼ੇਦ ਗੱਡੀਆਂ 'ਚ ਚਿੱਟਾ ਵੇਚਿਆ ਹੈ। ਵਿਧਾਨ ਸਭਾ 'ਚ ਡਰੱਗ ਰਿਪੋਰਟ ਨਸ਼ਰ ਕੀਤੀ ਜਾਵੇਗੀ। ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਤੇ ਚਿੱਟਾ ਵੇਚਣ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।
ਇਹ ਵੀ ਪੜ੍ਹੋ: Farm Laws: ਖੇਤੀ ਕਾਨੂੰਨਾਂ 'ਤੇ ਕਾਂਗਰਸ ਦੀ ਬੀਜੇਪੀ ਨਾਲ ਮਿਲੀਭੁਗਤ, ਹਰਸਿਮਰਤ ਬਾਦਲ ਨੇ ਪੇਸ਼ ਕੀਤੇ ਸਬੂਤ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904