ਅਕਾਲੀ ਪਰਿਵਾਰ ਦਾ ਦਰਦਨਾਕ ਅੰਤ! ਪਤੀ-ਪਤਨੀ ਦੀ ਖੁਦਕੁਸ਼ੀ ਮਗਰੋਂ ਸਦਮੇ ਨਾਲ ਪਿਤਾ ਦੀ ਮੌਤ
ਕਰੀਬ ਸਵਾ ਮਹੀਨਾ ਪਹਿਲਾਂ ਗੁਰਸੇਵਕ ਸਿੰਘ ਧੂਹੜ ਨੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਐਤਵਾਰ ਉਨ੍ਹਾਂ ਦੀ ਪਤਨੀ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਪਿੱਛੋਂ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਦਾ ਸਦਮਾ ਨਾ ਸਹਾਰਦੇ ਹੋਏ ਉਨ੍ਹਾਂ ਦੇ ਪਿਤਾ ਨੇ ਵੀ ਅੱਜ ਪ੍ਰਾਣ ਤਿਆਗ ਦਿੱਤੇ ਹਨ।

ਪਟਿਆਲਾ: ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਦੇ ਪਰਿਵਾਰ 'ਚ ਮੌਤਾਂ ਦਾ ਸਿਲਸਿਲਾ ਰੁਕ ਹੀ ਨਹੀਂ ਰਿਹਾ। ਅੱਜ ਉਨ੍ਹਾਂ ਦੇ ਪਿਤਾ ਈਸ਼ਰ ਸਿੰਘ ਦੀ ਵੀ ਮੌਤ ਹੋ ਗਈ।
ਕਰੀਬ ਸਵਾ ਮਹੀਨਾ ਪਹਿਲਾਂ ਗੁਰਸੇਵਕ ਸਿੰਘ ਧੂਹੜ ਨੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਐਤਵਾਰ ਉਨ੍ਹਾਂ ਦੀ ਪਤਨੀ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਪਿੱਛੋਂ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਦਾ ਸਦਮਾ ਨਾ ਸਹਾਰਦੇ ਹੋਏ ਉਨ੍ਹਾਂ ਦੇ ਪਿਤਾ ਨੇ ਵੀ ਅੱਜ ਪ੍ਰਾਣ ਤਿਆਗ ਦਿੱਤੇ ਹਨ।
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀਐਸਪੀ ਦਫ਼ਤਰ ਪਾਤੜਾਂ ਸਾਹਮਣੇ ਧਰਨਾ ਦਿੰਦਿਆਂ ਕੇਸ ਨੂੰ ਤੁਰੰਤ ਰੱਦ ਕਰਨ ਦੇ ਨਾਲ-ਨਾਲ ਦੋਹਰੇ ਖੁਦਕੁਸ਼ੀ ਕਾਂਡ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਅਕਾਲੀ ਵਰਕਰਾਂ ਨੇ ਮੰਗ ਕੀਤੀ ਕਿ ਜਦੋਂ ਤਕ ਪੁਲਿਸ ਝੂਠੇ ਕੇਸ ਵਾਪਸ ਨਹੀਂ ਲੈ ਲੈਂਦੀ ਤੇ ਗੁਰਸੇਵਕ ਸਿੰਘ ਧੂਹੜ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ, ਉਦੋਂ ਤੱਕ ਉਹ ਈਸ਼ਰ ਸਿੰਘ ਦਾ ਸਸਕਾਰ ਨਹੀਂ ਹੋਣ ਦੇਣਗੇ।
ਉਧਰ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਗੁਰਸੇਵਕ ਸਿੰਘ ਧੂਹੜ ਦੀ ਮੌਤ ਨੂੰ ਖੁਦਕੁਸ਼ੀ ਕਰਾਰ ਦਿੱਤਾ ਗਿਆ ਹੈ ਜਦਕਿ ਸੋਚੀ ਸਮਝੀ ਸਾਜਿਸ਼ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਜਸਦੀਪ ਕੌਰ ਦੇ ਪ੍ਰੇਮ ਸਬੰਧਾਂ ਕਰਕੇ ਉਸ ਦੇ ਪਤੀ ਦੀ ਮੌਤ ਹੋਈ ਹੈ ਪਰ ਸੱਤਾਧਾਰੀ ਧਿਰ ਨੇ ਇਸ ਨੂੰ ਰਾਜਸੀ ਰੰਗਤ ਦੇ ਕੇ ਉਸ ਦੀ ਬਜ਼ੁਰਗ ਮਾਤਾ ਗੁਰਮੇਲ ਕੌਰ, ਭਰਾ ਰਾਮਫਲ ਸਿੰਘ ਸਮੇਤ ਉਸ ਦੇ ਪਤੀ ਕਰਨ ਸਿੰਘ ਤੇ ਪਿੰਡ ਦੇ ਪੰਚਾਇਤ ਮੈਂਬਰ ਲਾਲਾ ਸਿੰਘ ਯਾਦਵ ਵਿਰੁੱਧ ਕਤਲ ਦਾ ਪਰਚਾ ਦਰਜ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ:
ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!
ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ
CBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟ
ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ






















