Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਦੀਨਾਨਗਰ ਵਿੱਚ 'ਆਪ' ਪਾਰਟੀ ਦਾ ਵਿਸਥਾਰ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਰਵੀ ਮੋਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਪਾਰਟੀ ਵੱਲੋਂ ਇਸ ਸਬੰਧੀ ਟਵੀਟ ਕਰਦਿਆਂ ਹੋਇਆਂ ਲਿਖਿਆ, ਦੀਨਾਨਗਰ ਵਿੱਚ 'ਆਪ' ਪਰਿਵਾਰ ਦਾ ਵਿਸਥਾਰ!! ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਰਵੀ ਮੋਹਨ, ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।"
