ਅਕਾਲੀ ਲੀਡਰ ਦੇ ਕਤਲ ਕੇਸ 'ਚ ਮੁੱਖ ਮੁਲਜ਼ਮ ਬਲਵਿੰਦਰ ਗ੍ਰਿਫਤਾਰ
ਏਬੀਪੀ ਸਾਂਝਾ | 19 Dec 2019 12:28 PM (IST)
ਬਹੁਚਰਚਿਤ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਵਿੱਚ ਆ ਗਿਆ ਹੈ। ਸੂਤਰਾਂ ਮੁਤਾਬਕ ਬਲਵਿੰਦਰ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ। ਉਹ ਕਤਲ ਤੋਂ ਬਾਅਦ ਭਗੌੜਾ ਸੀ।
ਗੁਰਦਾਸਪੁਰ: ਬਹੁਚਰਚਿਤ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਵਿੱਚ ਆ ਗਿਆ ਹੈ। ਸੂਤਰਾਂ ਮੁਤਾਬਕ ਬਲਵਿੰਦਰ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ। ਉਹ ਕਤਲ ਤੋਂ ਬਾਅਦ ਭਗੌੜਾ ਸੀ। ਯਾਦ ਰਹੇ ਪਿਛਲੇ ਦਿਨੀਂ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅਕਾਲੀ ਦਲ ਨੇ ਇਸ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਸੰਘਰਸ਼ ਛੇੜ ਦਿੱਤਾ ਸੀ। ਅਕਾਲੀ ਦਲ ਨੇ ਇਲਜ਼ਾਮ ਲਾਇਆ ਸੀ ਕਿ ਇਸ ਪਿੱਛੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਹੱਥ ਹੈ। ਇਸ ਕਰਕੇ ਇਹ ਮਾਮਲਾ ਕਾਫੀ ਗੰਭੀਰ ਬਣ ਗਿਆ ਹੈ। ਪੁਲਿਸ ਨੇ ਪਹਿਲਾਂ ਇਸ ਕੇਸ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। ਅਕਾਲੀ ਦਲ ਨੇ ਪੁਲਿਸ 'ਤੇ ਵੀ ਗੰਭੀਰ ਇਲਜ਼ਾਮ ਲਾਏ ਸੀ।