Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਕਿ 7 ਮੈਂਬਰੀ ਕਮੇਟੀ ਦੀ ਇਕੱਤਰਤਾ ਹੁਣ 13 ਫਰਵਰੀ ਭਾਵ ਕਿ ਅੱਜ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ।
ਪਰੰਤੂ ਭੂੰਦੜ ਦੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਸੀ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।