ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਅੱਜ ਤੋਂ ਮੌਜੂਦਾ ਕਾਂਗਰਸ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਵਿਧਾਨ ਸਭਾ ਦੇ ਸਪੀਕਰ ਨੇ 10 ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੂੰ ਰਹਿੰਦੇ ਤਿੰਨ ਦਿਨਾਂ ਲਈ ਵਿਧਾਨ ਸਭਾ 'ਚੋਂ ਸਸਪੈਂਡ ਕਰ ਦਿੱਤਾ ਸੀ। ਅੱਜ ਬਜਟ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਐਮਐਲਏ ਫਲੈਟ ਤੋਂ ਚੱਲ ਕੇ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲਿਆ।

Continues below advertisement


ਐਮਐਲਏ ਫਲੈਟ ਕੋਲ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਰੋਕਣ ਲਈ ਇੰਤਜ਼ਾਮ ਕੀਤੇ ਸਨ ਪਰ ਵਿਧਾਇਕ ਤੇ ਵਰਕਰ ਚੰਡੀਗੜ੍ਹ ਪੁਲਿਸ ਨੂੰ ਚਕਮਾ ਦੇ ਕੇ ਐਮਐਲਏ ਫਲੈਟ ਦੇ ਪਿਛਲੇ ਪਾਸਿਓਂ ਸੜਕ 'ਤੇ ਆ ਗਏ ਤੇ ਵਿਧਾਨ ਸਭਾ ਵੱਲ ਮਾਰਚ ਕਰਨ ਲੱਗੇ।




ਇਸ ਤੋਂ ਅੱਗੇ ਵੀ ਚੰਡੀਗੜ੍ਹ ਪੁਲਿਸ ਨੇ ਅਕਾਲੀ ਵਿਧਾਇਕਾਂ ਤੇ ਵਰਕਰਾਂ ਨੂੰ ਰੋਕਣ ਦਾ ਇੰਤਜ਼ਾਮ ਕਰ ਰੱਖਿਆ ਸੀ। ਬੈਰੀਕੇਡ, ਪਾਣੀ ਦੀਆਂ ਬੋਛਾੜਾਂ ਲਾ ਰੱਖੀਆਂ ਸਨ। ਇੱਥੇ ਵਿਧਾਇਕਾਂ ਤੇ ਵਰਕਰਾਂ ਨੇ ਬੈਰੀਕੇਡ ਤੋੜ ਦਿੱਤੇ ਜਿਸ ਦੇ ਚੱਲਦਿਆਂ ਪੁਲਿਸ ਨੇ ਵਾਟਰ ਕੈਨਨ ਵੀ ਇਸਤੇਮਾਲ ਕੀਤਾ।


ਅਕਾਲੀ ਦਲ ਵਿਧਾਇਕ ਤੇ ਵਰਕਰ ਵਿਧਾਨ ਸਭਾ ਵੱਲ ਵਧ ਗਏ ਤੇ ਵਿਧਾਨ ਸਭਾ ਦੇ ਪਹਿਲੇ ਗੇਟ 'ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇੱਥੋਂ ਪੁਲਿਸ ਅਕਾਲੀ ਦਲ ਦੇ ਵਿਧਾਇਕਾਂ ਤੇ ਵਰਕਰਾਂ ਨੂੰ ਜ਼ਬਰਦਸਤੀ ਗੱਡੀਆਂ 'ਚ ਭਰ ਕੇ ਹਿਰਾਸਤ 'ਚ ਲੈ ਗਈ।