(Source: ECI/ABP News/ABP Majha)
ਅਮਰੀਕਾ ਤੋਂ ਆਈ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ
31 ਸਾਲ ਦਾ ਇਹ ਪੰਜਾਬੀ ਨੌਜਵਾਨ ਅਮਰੀਕਾ ਦੇ ਵਿੱਚ ਕੰਮ ਕਰਦਾ ਸੀ, ਪਰ ਅਚਾਨਕ ਹੋਈ ਮੌਤ ਨੇ ਪਰਿਵਾਰ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
Sad News: ਵਿਦੇਸ਼ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। 31 ਸਾਲ ਦਾ ਇਹ ਪੰਜਾਬੀ ਨੌਜਵਾਨ ਅਮਰੀਕਾ ਦੇ ਵਿੱਚ ਕੰਮ ਕਰਦਾ ਸੀ, ਪਰ ਅਚਾਨਕ ਹੋਈ ਮੌਤ ਨੇ ਪਰਿਵਾਰ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ
ਕਸਬਾ ਸ਼ੇਰਪੁਰ ਦੇ ਨੌਜਵਾਨ ਅਮਰੀਕਾ ਦੇ ਵਿੱਚ ਅਚਾਨਕ ਅਕਾਲ ਚਲਾਣਾ ਹੋ ਜਾਣ ਦਾ ਦੁੱਖ ਭਰਿਆ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਗੁਰਪ੍ਰੀਤ ਸਿੰਘ ਉਰਫ਼ ਬਿੱਲਾ ਉਮਰ 31 ਸਾਲ ਕਸਬਾ ਸ਼ੇਰਪੁਰ ਵਿਖੇ ਦਸਮੇਸ਼ ਟੈਕਸੀ ਯੂਨੀਅਨ ’ਚ ਆਪਣੀ ਟੈਕਸੀ ਕਾਰ ਰਾਹੀਂ ਕੰਮ ਕਾਰ ਕਰ ਰਿਹਾ ਸੀ ਪਰ ਤਕਰੀਬਨ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ। ਪਰ ਪਰਿਵਾਰ ਵਾਲਿਆਂ ਨੂੰ ਕੀ ਪਤਾ ਸੀ ਉੱਥੋਂ ਪੁੱਤ ਨਹੀਂ ਸਗੋ ਪੁੱਤ ਦੀ ਲਾਸ਼ ਆਵੇਗੀ।
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫ਼ੋਨ ਆਇਆ ਕਿ ਗੁਰਪ੍ਰੀਤ ਸਿੰਘ ਬਿੱਲਾ ਦੀ ਅਚਾਨਕ ਮੌਤ ਹੋ ਗਈ। ਇਸ ਘਟਨਾ ਦਾ ਕਸਬਾ ਸ਼ੇਰਪੁਰ ਵਿਖੇ ਜਿਉਂ ਹੀ ਪਤਾ ਲੱਗਾ ਤਾਂ ਚਾਰੇ ਪਾਸੇ ਡੂੰਘੇ ਸੋਗ ਦੀ ਲਹਿਰ ਦੌੜ ਗਈ। ਦੱਸ ਦਈਏ ਮ੍ਰਿਤਕ ਗੁਰਪ੍ਰੀਤ ਸਿੰਘ ਬਿੱਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਬੁਢਾਪੇ ਦਾ ਸਹਾਰਾ ਸੀ। ਇਸ ਦੁੱਖ ਭਰੀ ਘੜੀ ਵਿੱਚ ਪਿੰਡ ਵਾਲੇ ਪਰਿਵਾਰ ਦੇ ਨਾਲ ਖੜ੍ਹੇ ਨੇ। ਹਰ ਕੋਈ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰ ਰਿਹਾ ਹੈ।
ਪੰਜਾਬ ਦੀ ਨੌਜਵਾਨ ਪੀੜੀ ਪੜ੍ਹਨ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਦਾ ਰੁਖ਼ ਕਰ ਰਹੀ ਹੈ ਤਾਂ ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਣ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੁਝ ਨੌਜਵਾਨਾਂ ਨੇ ਹਾਰਟ ਐਟਕ ਤੇ ਕੁਝ ਨੇ ਸੜਕ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।