Batala News: ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਸਮਰਾਏ ਵਿੱਚ ਇੱਕ ਨਸ਼ੇੜੀ ਪੁੱਤਰ ਵੱਲੋਂ ਆਪਣੀ ਮਾਂ ਦੀ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਆਪਣੀ ਮਾਂ ਕੋਲੋਂ ਜਬਰਨ ਪੈਸੇ ਮੰਗਣ ਦਾ ਸੀ। ਕਾਤਲ ਪੁੱਤਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


ਇਸ ਘਾਟਨ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਤੇ ਬੇਟੀ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਮੇਰੀ ਮਾਤਾ ਜਸਬੀਰ ਕੌਰ ਮੇਰੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ। ਸਤਪਾਲ ਮਸੀਹ ਮਾਤਾ ਜਸਬੀਰ ਕੌਰ ਕੋਲੋਂ ਜਬਰਨ ਪੈਸੇ ਦੀ ਮੰਗ ਕਰ ਰਿਹਾ ਸੀ।


ਹੋਰ ਪੜ੍ਹੋ : ਪਰਲ ਘੁਟਾਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ! 5 ਕਰੋੜ ਭੋਲੇ-ਭਾਲੇ ਲੋਕਾਂ ਨੇ ਕੀਤਾ ਸੀ 50,000 ਕਰੋੜ ਰੁਪਏ ਨਿਵੇਸ਼


ਮਾਤਾ ਵੱਲੋਂ ਪੈਸੇ ਨਾ ਦੇਣ ਕਾਰਨ ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟ ਮਾਰ ਕੀਤੀ ਜਿਸ ਨਾਲ ਮਾਤਾ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਾਤਲ ਭਰਾ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। 


ਉੱਥੇ ਹੀ ਸਬੰਧਤ ਥਾਣਾ ਦੇ ਐਸਐਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਅਧਾਰ ਤੇ ਥਾਣਾ ਸ਼੍ਰੀ ਹਰਗੋਬਿੰਦਪੁਰ ਵਿੱਚ ਮੁਕੱਦਮਾ ਨੰਬਰ 100 ਧਾਰਾ 302 ਆਈਪੀਸੀ ਤਹਿਤ ਕੇਸ ਦਰਜ ਕਰਕੇ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।


ਹੋਰ ਪੜ੍ਹੋ : Ludhiana News: ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਵੱਡਾ ਤੋਹਫਾ, ਐਮਐਲਯੂ ਖੇਤਰਾਂ 'ਚ ਉਦਯੋਗਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ