Punjab News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਫ਼ਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲਾ ਸਿੱਖ ਨੌਜਵਾਨ ਨਰਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੱਧਵਰਗੀ ਪਰਿਵਾਰ ਦਾ ਨਰਿੰਦਰ ਸਿੰਘ ਆਪਣੇ ਮਾਪਿਆਂ ਦੀ ਆਰਥਿਕ ਮਦਦ ਕਰਨ ਲਈ ਵਿਦੇਸ਼ ਗਿਆ ਸੀ ਪਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹੁਣ ਉਸ ਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰ ਰਹੇ ਹਨ।


Special Helmets For Sikh Children: ਕੈਨੇਡਾ ਦੀ ਮਹਿਲਾ ਨੇ ਬਣਾਇਆ ਸਿੱਖ ਬੱਚਿਆਂ ਲਈ ਵਿਸ਼ੇਸ਼ ਹੈਲਮਟ


ਹਾਸਲ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਮੂਲ ਰੂਪ ਵਿੱਚ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਸੀ। 2019 'ਚ ਉਹ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਸ ਨੇ ਕੋਨੇਸਟੋਗਾ ਕਾਲਜ, ਕੈਮਬ੍ਰਿਜ ਓਨਟਾਰੀਓ ਤੋਂ ਹਾਈ ਸਕੂਲ ਡਿਪਲੋਮਾ ਕੀਤਾ ਸੀ। ਤਿੰਨ ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਉਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ।


Air India ‘Peeing Incident’: 48 ਫੀਸਦੀ ਹਵਾਈ ਕੰਪਨੀਆਂ ਸ਼ਰਾਬ 'ਤੇ ਲਾਉਣਾ ਚਾਹੁੰਦੀਆਂ ਨੇ ਪਾਬੰਦੀ, ਸਰਵੇ 'ਚ ਖੁਲਾਸਾ


ਦੱਸ ਦਈਏ ਕਿ ਨਰਿੰਦਰ ਨੂੰ ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ਵੀ ਖੁਸ਼ ਸੀ ਕਿ ਉਨ੍ਹਾਂ ਦੀ ਆਰਥਿਕ ਤੰਗੀ ਦੂਰ ਹੋ ਜਾਵੇਗੀ ਤੇ ਉਨ੍ਹਾਂ ਦਾ ਪੁੱਤਰ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇਗਾ ਪਰ ਇਹ ਖੁਸ਼ੀ ਜ਼ਿਆਦਾ ਦੇਰ ਲਈ ਨਹੀਂ ਸੀ। ਕੈਨੇਡਾ ਵਿੱਚ ਨਰਿੰਦਰ ਸਿੰਘ ਦੇ ਦੋਸਤ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।