Punjabi Lyrics Writer Harjinder Singh Bal No More: ਪੰਜਾਬੀ ਸਾਹਿਤ ਸੰਸਾਰ ਵਾਸਤੇ ਮਾੜੇ ਸਮੇਂ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਦੇਸ ਰਾਜ ਕਾਲੀ ਤੁਰ ਗਿਆ ਤੇ ਹੁਣ ਗੀਤਕਾਰ ਹਰਜਿੰਦਰ ਬੱਲ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।


ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ


ਉਨ੍ਹਾਂ ਚੰਡੀਗੜ੍ਹ ਪੀਜੀਆਈ 'ਚ ਆਪਣੇ ਆਖਰੀ ਸਾਹ ਲਏ। ਬੱਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਆਪਣਾ ਇਲਾਜ ਵਿਦੇਸ਼ ਅਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਵੀ ਕਰਵਾਇਆ ਸੀ। ਹਾਲਤ ਨਾਜ਼ੁਕ ਹੋਣ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਹਰਜਿੰਦਰ ਸਿੰਘ ਬੱਲ ਨੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ।


ਬੱਲ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ


ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ, ਜਿਨ੍ਹਾਂ 'ਚ ਇੱਕ ਮਰਹੂਮ ਸਰਦੂਲ ਸਿਕੰਦਰ ਸਨ। ਇਸ ਤੋਂ ਇਲਾਵਾ ਹੰਸ ਰਾਜ ਹੰਸ, ਫਿਰੋਜ਼ ਖਾਨ ਤੇ ਮਾਸਟਰ ਸਲੀਮ ਵਰਗੇ ਨਾਮੀ ਸਿੰਗਰਾਂ ਦੇ ਨਾਮ ਸ਼ਾਮਿਲ ਹਨ। ਦੂਜੇ ਪਾਸੇ ਗੀਤਕਾਰ ਹਰਜਿੰਦਰ ਬੱਲ ਦੀ ਮੌਤ 'ਤੇ ਸਮੁੱਚੀ ਪੰਜਾਬੀ ਫ਼ਿਲਮ ਇੰਡਸਟਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬੀ ਫ਼ਿਲਮ ਅਤੇ ਸੰਗੀਤ ਉਦਯੋਗ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਜਿੰਦਰ ਸਿੰਘ ਬੱਲ ਦੇ ਦਿਹਾਂਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।