ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, ਇਹ ਅਹਿਮ ਮੁੱਦੇ ਹੋ ਸਕਦੇ ਏਜੰਡਾ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਫਰਵਰੀ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ ਹੈ
ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਫਰਵਰੀ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ ਹੈ।ਇਸ ਮੀਟਿੰਗ ਵਿੱਚ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦੇਣ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਸੈਸ਼ਨ ਜੋ ਕਿ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਬਾਰੇ ਚਰਚਾ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਮੁੱਦ ਵੀ ਮੀਟਿੰਗ ਦੇ ਏਜੰਡੇ ਵਿੱਚ ਹੋਣ ਦੀ ਸੰਭਾਵਨਾ ਹੈ।
The SAD President S Sukhbir Singh Badal has convened a meeting of core committee of the party on February 22 at 12 o’clock at party head office in Chandigarh.
— Dr Daljit S Cheema (@drcheemasad) February 20, 2021
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਸ਼ੁਰੂ ਹੋਵੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।