ਕਸੂਤੇ ਘਿਰੇ ਕੈਪਟਨ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ, ਬਰਖ਼ਾਸਤ ਕਰਨ ਦੀ ਉੱਠੀ ਮੰਗ
ਅਜਿਹੇ 'ਚ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਹੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਪੁਤਲਾ ਫੂਕ ਰੋਸ ਮੁਜ਼ਾਹਰਾ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਨਾਭਾ: 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮੁੱਦਾ ਪੰਜਾਬ 'ਚ ਗਰਮਾ ਗਿਆ ਹੈ। ਇਸ ਘਪਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਸਿਧੇ ਤੌਰ 'ਤੇ ਇਲਜ਼ਾਮ ਲੱਗ ਰਹੇ ਹਨ। ਵਿਰੋਧੀ ਧਿਰਾਂ ਇਸ ਮੁੱਦੇ ਤੇ ਧਰਮਸੋਤ ਖਿਲਾਫ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ।
ਅਜਿਹੇ 'ਚ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਹੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਪੁਤਲਾ ਫੂਕ ਰੋਸ ਮੁਜ਼ਾਹਰਾ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 64 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਕੇ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੋੜਾਂ ਗੇਟ ਮੁੱਖ ਚੌਕ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜਿਆ ਗਿਆ।
ਅਕਾਲੀ ਦਲ ਦੇ ਲੀਡਰਾਂ ਵੱਲੋਂ ਮੰਗ ਕੀਤੀ ਗਈ ਕਿ ਧਰਮਸੋਤ ਨੂੰ ਕੈਬਨਿਟ ਰੈਂਕ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਸੀਬੀਆਈ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਯੂਥ ਅਕਾਲੀ ਲੀਡਰ ਬੱਬਲੂ ਖੋਰਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜੋ ਗਰੀਬ ਬੱਚਿਆਂ ਦਾ ਵਜ਼ੀਫਾ ਹੜੱਪਿਆ ਹੈ ਉਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
'ਕੌਮੀ ਖੇਡ ਦਿਵਸ' 'ਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ 'ਰਾਸ਼ਟਰੀ ਖੇਡ ਪੁਰਸਕਾਰ' ਨਾਲ ਸਨਮਾਨਤਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ