ਅੰਮ੍ਰਿਤਸਰ: ਪੰਜਾਬ ਸਰਕਾਰ ਖਿਲਾਫ ਅੰਮ੍ਰਿਤਸਰ ਸ਼ਹਿਰ 'ਚ ਪੰਜ ਵਿਧਾਨ ਸਭਾ ਹਲਕਿਆਂ ਵੱਲੋਂ ਚਾਰ ਥਾਵਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਅਕਾਲੀ ਦਲ ਵੱਲੋਂ ਅੱਜ ਗੋਲਡਨ ਗੇਟ, ਸੁਲਤਾਨਵਿੰਡ ਰੋਡ, ਪੁਤਲੀਘਰ ਤੇ ਕਚਹਿਰੀ ਚੌਂਕ 'ਚ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨੇ ਦਿੱਤੇ ਜਾ ਰਹੇ ਹਨ।
ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੱਲ ਐਲਾਨ ਕੀਤਾ ਸੀ ਕਿ ਜਿਸ ਵੇਲੇ ਪੰਜਾਬ ਦੇ ਵਿੱਤ ਮੰਤਰੀ ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਨਗੇ, ਉਸ ਵੇਲੇ ਅਕਾਲੀ ਦਲ ਦੇ ਕਾਰਕੁਨ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰਨਗੇ ਤੇ ਉਸੇ ਤਹਿਤ ਹੀ ਅੱਜ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਨਾਂ ਦੀ ਅਗਵਾਈ ਹਲਕਿਆਂ ਦੇ ਇੰਚਾਰਜ ਕਰ ਰਹੇ ਹਨ।