Punjab News: ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਸੰਸਦੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੁੰਦੇ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।
ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਹਾਲ 'ਚ ਹੀ ਨਵੀਂ ਕੋਰ ਕਮੇਟੀ ਬਣਾਈ ਗਈ
ਅਕਾਲੀ ਦਲ ਵਿੱਚ ਬਗਾਵਤ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ 4 ਅਗਸਤ ਨੂੰ ਨਵੀਂ ਕੋਰ ਕਮੇਟੀ ਬਣਾਈ ਗਈ ਸੀ। ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ: ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।