ਪੜਚੋਲ ਕਰੋ

ਸੁਖਬੀਰ ਬਾਦਲ ਦੀ ਰਣਨੀਤੀ ਫੇਲ੍ਹ, ਹੁਣ ਅਕਾਲੀ ਸੁਣਨਗੇ ਆਤਮਾ ਦੀ ਆਵਾਜ਼?

ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਰ ਰਣਨੀਤੀ ਫੇਲ੍ਹ ਸਾਬਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਹੀ ਘੇਰਨ ਦੀ ਚਾਲ ਚੱਲੀ ਸੀ ਪਰ ਉਹ ਵੀ ਸਫਲ ਨਹੀਂ ਹੋਈ। ਹੁਣ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਉਹ ਆਰਡੀਨੈਂਸਾਂ ਦਾ ਵਿਰੋਧ ਕਰਦਾ ਹੈ ਤਾਂ ਭਾਈਵਾਲ ਬੀਜੇਪੀ ਨਾਲ ਵਿਗੜਦੀ ਹੈ ਪਰ ਜੇਕਰ ਇਸ ਮਾਮਲੇ 'ਤੇ ਖਾਮੋਸ਼ ਰਹਿੰਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਏਗਾ।

ਚੰਡੀਗੜ੍ਹ: ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਰ ਰਣਨੀਤੀ ਫੇਲ੍ਹ ਸਾਬਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਹੀ ਘੇਰਨ ਦੀ ਚਾਲ ਚੱਲੀ ਸੀ ਪਰ ਉਹ ਵੀ ਸਫਲ ਨਹੀਂ ਹੋਈ। ਹੁਣ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਉਹ ਆਰਡੀਨੈਂਸਾਂ ਦਾ ਵਿਰੋਧ ਕਰਦਾ ਹੈ ਤਾਂ ਭਾਈਵਾਲ ਬੀਜੇਪੀ ਨਾਲ ਵਿਗੜਦੀ ਹੈ ਪਰ ਜੇਕਰ ਇਸ ਮਾਮਲੇ 'ਤੇ ਖਾਮੋਸ਼ ਰਹਿੰਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਏਗਾ। ਇਸ ਲਈ ਅਕਾਲੀ ਦਲ ਦੀ ਹਾਲ ਸੱਪ ਦੇ ਮੂੰਹ 'ਚ ਕਿਰਲੀ ਵਾਲੀ ਬਣੀ ਹੋਈ ਹੈ। ਸੂਤਰਾਂ ਮੁਤਾਬਕ ਅਕਾਲੀ ਦਲ ਦੇ ਅੰਦਰ ਹੀ ਇਸ ਗੱਲ਼ ਨੂੰ ਲੈ ਕੇ ਚਰਚਾ ਹੈ ਕਿ ਸੁਖਬੀਰ ਬਾਦਲ ਨੂੰ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਹੈ। ਇਹ ਮੁੱਦਾ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਸੰਘੀ ਹੱਕਾਂ ਨਾਲ ਜੁੜਿਆ ਹੋਇਆ ਹੈ। ਅਕਾਲੀ ਦਲ ਨੇ ਹਮੇਸ਼ਾਂ ਇਨ੍ਹਾਂ ਮੁੱਦਿਆਂ 'ਤੇ ਹੀ ਸਿਆਸਤ ਕੀਤੀ ਹੈ ਪਰ ਇਸ ਵਾਰ ਬੀਜੇਪੀ ਦੀ ਭਾਈਵਾਲੀ ਕਰਕੇ ਪਾਸਾ ਵੱਟਣਾ ਪੈ ਰਿਹਾ ਹੈ। ਉਧਰ, ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਹੈ ਕਿ ਊਹ ਆਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖ ਕੇ ਸੂਬੇ ਦੇ ਕਿਸਾਨਾਂ ਦੇ ਵਡੇਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਆਰਡੀਨੈਂਸਾਂ ਦੇ ਗੰਭੀਰ ਪ੍ਰਭਾਵਾਂ ਨੂੰ ਨਹੀਂ ਸਮਝ ਰਿਹਾ ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਰਾਜਸੀ ਹਿੱਤਾਂ ਨੂੰ ਪਹਿਲ ਦੇ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਕਾਲੀ ਦਲ ਨੇ ਆਪਣੇ ਰਾਜਸੀ ਹਿੱਤਾਂ ਨੂੰ ਇਸੇ ਤਰ੍ਹਾਂ ਅੱਗੇ ਰੱਖੀ ਰੱਖਿਆ ਤਾਂ ਇਹ ਪੰਜਾਬ ਦਾ ਵਿਨਾਸ਼ ਕਰ ਦੇਵੇਗਾ। ਭਾਵੇਂ ਆਰਡੀਨੈਂਸਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਨਾ ਵੀ ਹੋਵੇ ਤਾਂ ਵੀ ਇਹ ਸਪੱਸ਼ਟ ਹੈ ਕਿ ਇਸ ਨਾਲ ਵਿਵਸਥਾ ਦੇ ਖ਼ਾਤਮੇ ਦਾ ਮੁੱਢ ਬੱਝੇਗਾ। ਸੁਖਬੀਰ ਬਾਦਲ ਨੂੰ ਅਸਲ ਵਿੱਚ ਪੂਰੇ ਮਤੇ ਦੀ ਸੱਚੀ ਤੇ ਸੁੱਚੀ ਭਾਵਨਾ ਨਾਲ ਮੁਕੰਮਲ ਤੇ ਸਪੱਸ਼ਟ ਹਮਾਇਤ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget