ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਕੱਲ੍ਹ ਤੋਂ ‘ਹਰ ਸੱਥ ਵਿੱਚ ਸ਼੍ਰੋਮਣੀ ਅਕਾਲੀ ਦਲ’ ਲਹਿਰ ਸ਼ੁਰੂ

Punjab News : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਲ੍ਹ ਤੋਂ ਪੰਜਾਬ ਭਰ ਵਿਚ ਲੋਕਾਂ ਨਾਲ ਸਬੰਧਿਤ ਮੁੱਦਿਆਂ ਉੱਤੇ ਚੇਤਨਾ ਪੈਦਾ ਕਰਨ ਅਤੇ ਇਹਨਾਂ ਮੁੱਦਿਆਂ ਤੇ ਸਥਾਨਿਕ ਸਮੱਸਿਆਂ ਨੂੰ ਹੱਲ ਕਰਵਾਉਣ ਵਾਸਤੇ ਸਰਕਾਰ

Punjab News : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਲ੍ਹ ਤੋਂ ਪੰਜਾਬ ਭਰ ਵਿਚ ਲੋਕਾਂ ਨਾਲ ਸਬੰਧਿਤ ਮੁੱਦਿਆਂ ਉੱਤੇ ਚੇਤਨਾ ਪੈਦਾ ਕਰਨ ਅਤੇ ਇਹਨਾਂ ਮੁੱਦਿਆਂ ਤੇ ਸਥਾਨਿਕ ਸਮੱਸਿਆਂ ਨੂੰ ਹੱਲ ਕਰਵਾਉਣ ਵਾਸਤੇ ਸਰਕਾਰ ਉੱਤੇ ਦਬਾਅ ਪਾਉਣ ਲਈ ਕੱਲ ਤੋਂ ਸੂਬਾ ਭਰ ਵਿਚ ਲੋਕ ਲਹਿਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂ ਰਹੀ ਹੈ। ਪਾਰਟੀ ਵੱਲੋਂ ਇਸ ਲੋਕ ਲਹਿਰ ਨੂੰ " ਹਰ ਸੱਥ ਵਿਚ ਸ਼੍ਰੋਮਣੀ ਅਕਾਲੀ ਦਲ " ਦਾ ਨਾਮ ਦਿੱਤਾ ਗਿਆ ਹੈ ਅਤੇ ਇਸ ਦਾ ਪਹਿਲਾ ਪੜਾਅ ਕੱਲ ਤੋਂ ਸ਼ੁਰੂ ਹੋ ਕੇ  ੩੧ ਅਗਸਤ ਤੱਕ ਜਾਰੀ ਰਹੇਗਾ। ਪਹਿਲੇ ਪੜਾਅ 'ਚ ਪਾਰਟੀ ਦੇ ਨੁਮਾਇੰਦੇ ਹਰ ਸੋਮਵਾਰ ,ਮੰਗਲਵਾਰ ਅਤੇ ਬੁੱਧਵਾਰ ਨੂੰ ਸੰਗਤਾਂ ਤੱਕ ਪਹੁੰਚ ਕਰਨਗੇ  .
 
ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਆਗੂ ਤੇ ਮੁੱਖ ਬੁਲਾਰੇ ਚਰਨਜੀਤ ਬਰਾੜ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਰੂਪ ਰੇਖਾ ਕੁਝ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿਚ ਕੀਤੀ ਗਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ ਅਤੇ ਇਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਮੂਹ ਹਲਕਾ ਇੰਚਾਰਜ, ਜ਼ਿਲਾ ਪ੍ਰਧਾਨ  ਅਤੇ ਹੋਰ ਪ੍ਰਮੁਖ ਅਹੁਦੇਦਾਰ  ਸ਼ਾਮਿਲ ਹੋਏ ਸਨ। 

ਬਰਾੜ ਨੇ ਦੱਸਿਆ ਕੇ ਇਹ ਲਹਿਰ ਦੌਰਾਨ ਪੰਜਾਬ ਦੇ ਪਿੰਡ -ਪਿੰਡ ਅਤੇ ਸ਼ਹਿਰ -ਸ਼ਹਿਰ ਦੇ ਹਰ ਕੋਨੇ ਤੱਕ ਪਾਰਟੀ ਦੇ ਆਗੂਆਂ ਅਤੇ ਵਰਕਰ ਸਾਹਿਬਾਨ ਵੱਲੋਂ ਪਹੁੰਚ ਕੀਤੀ ਜਾਏਗੀ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਫੈਸਲਿਆਂ ਤੋਂ ਜਾਣੂੰ ਕਰਵਾਉਣ ਦੇ ਨਾਲ ਨਾਲ ਲੋਕਾਂ ਦੀਆਂ ਸਥਾਨਿਕ ਅਤੇ ਜ਼ਿਲਾ ਅਤੇ ਸੂਬਾਈ ਪੱਧਰ ਦੀਆਂ ਸਮੱਸਿਆਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਹੱਲ ਕਰਵਾਉਣ ਲਈ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹੰਭਲੇ ਮਾਰੇ ਜਾਣਗੇ। 
 
ਬਰਾੜ ਨੇ ਕਿਹਾ ਕੇ ਲੋਕਾਂ ਨੇ ਝੂਠੀਆਂ ਸੌਂਹਾਂ ਖਾ ਕੇ ਸਰਕਾਰਾਂ ਬਣਾਉਣ ਵਾਲੇ ਵੀ ਦੇਖ ਲਏ ਹਨ ਤੇ ਝੂਠੀਆਂ ਗ੍ਰੰਟੀਆਂ ਦੇ ਕੇ ਬਦਲਾਅ ਦੇ ਸੁਪਨੇ ਦਿਖਾਉਣ ਵਾਲਿਆਂ ਦਾ ਸੰਤਾਪ ਵੀ ਪੰਜਾਬੀ ਹੁਣ ਝੱਲ ਰਹੇ ਹਨ। ਉਨ੍ਹਾਂ ਨੂੰ ਇਹ ਵੀ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਵਿਚ ਸਵਰਗੀ ਸਰਦਾਰ ਪ੍ਰਕਾਸ਼ ਸਿੰਘ  ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਿਸੇ ਵੀ ਪਿੰਡ- ਸ਼ਹਿਰ ਵਿਚ ਕਿਸੇ ਕੰਮ ਦੀ ਇੱਕ ਇੱਟ ਵੀ ਨਹੀਂ ਲੱਗੀ। 
 
ਬੇਸ਼ਕ ਸ਼੍ਰੋਮਣੀ ਅਕਾਲੀ ਦਲ ਇਸ ਵਕਤ ਸਰਕਾਰ ਵਿਚ ਨਹੀਂ ਹੈ ਪਰ ਫਿਰ ਵੀ ਇਹ ਹਰ ਪੰਜਾਬੀ ਦੀਆਂ ਸਮੱਸਿਆਂ ਨੂੰ ਹੱਲ ਕਰਵਾਉਣ ਲਈ ਜੂਝਣਾ ਆਪਣਾ ਨੈਤਿਕ ਅਤੇ ਧਾਰਮਿਕ ਫਰਜ਼ ਸਮਝਦਾ ਹੈ। ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੇ ਸਮੂਹ ਸਤਿਕਾਰਤ ਆਗੂ ਸਹਿਬਾਨ ਤੇ ਵਰਕਰ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਇਸ ਲੋਕਾਂ ਦੀਆਂ ਔਕੜਾਂ ਦੂਰ ਕਰਵਾਉਣ ਲਈ ਇਸ ਲਹਿਰ ਨੂੰ ਹਰ ਮੁਹੱਲੇ , ਹਰ ਪਿੰਡ ਤੇ ਹਰ ਸ਼ਹਿਰ ਤੱਕ ਲੈ ਜਾਇਆ ਜਾਵੇ। 

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget