ਪੜਚੋਲ ਕਰੋ
ਟਕਸਾਲੀਆਂ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਇੱਕ ਹੋਰ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਹ ਫੈਸਲਾ ਕੌਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਅੱਜ ਪਿੰਡ ਬ੍ਰਹਮਪੁਰਾ, ਤਰਨ ਤਾਰਨ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ। ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਕੁਝ ਸਮਾਂ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਯਾਦ ਰਹੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਦੋ ਜ਼ਿਲ੍ਹਿਆਂ (ਸੰਗਰੂਰ ਤੇ ਬਰਨਾਲਾ) ਦੀ ਕਮਾਨ ਸੌਂਪੀ ਸੀ। ਖ਼ਾਲਸਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਕਰਨ ਦੇ ਨਾਲ ਹੀ ਰਾਜਨੀਤਕ ਗਲਿਆਰਿਆਂ ਵਿੱਚ ਉਨ੍ਹਾਂ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ਤੇਜ਼ ਹੋ ਗਈ ਸੀ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















