ਪੜਚੋਲ ਕਰੋ

ਸਿੱਖਾਂ ਤੋਂ ਗਊ ਟੈਕਸ ਕਾਹਦਾ! ਟਕਸਾਲੀਆਂ ਨੇ ਉਠਾਏ ਸਵਾਲ

ਪੰਜਾਬ ਵਿੱਚ ਆਵਾਰਾ ਪਸ਼ੂਆਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਨਤਾ ਸੜਕਾਂ 'ਤੇ ਉੱਤਰ ਕੇ ਸਰਕਾਰ ਨੂੰ ਸਵਾਲ ਕਰ ਰਹੀ ਹੈ ਕਿ ਗਊ ਟੈਕਸ ਵਸੂਲਣ ਦੇ ਬਾਵਜੂਦ ਇਸ ਸਮੱਸਿਆ ਦਾ ਹੱਲ ਕਿਉਂ ਨਹੀਂ ਕੱਢਿਆ ਜਾ ਰਿਹਾ। ਇਸ ਮੁੱਦੇ 'ਤੇ ਸਾਰੀਆਂ ਸਿਆਸੀ ਧਿਰਾਂ ਵੀ ਇੱਕਮੁੱਠ ਨਜ਼ਰ ਆ ਰਹੀਆਂ ਹਨ।

ਚੰਡੀਗੜ੍ਹ: ਪੰਜਾਬ ਵਿੱਚ ਆਵਾਰਾ ਪਸ਼ੂਆਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਨਤਾ ਸੜਕਾਂ 'ਤੇ ਉੱਤਰ ਕੇ ਸਰਕਾਰ ਨੂੰ ਸਵਾਲ ਕਰ ਰਹੀ ਹੈ ਕਿ ਗਊ ਟੈਕਸ ਵਸੂਲਣ ਦੇ ਬਾਵਜੂਦ ਇਸ ਸਮੱਸਿਆ ਦਾ ਹੱਲ ਕਿਉਂ ਨਹੀਂ ਕੱਢਿਆ ਜਾ ਰਿਹਾ। ਇਸ ਮੁੱਦੇ 'ਤੇ ਸਾਰੀਆਂ ਸਿਆਸੀ ਧਿਰਾਂ ਵੀ ਇੱਕਮੁੱਠ ਨਜ਼ਰ ਆ ਰਹੀਆਂ ਹਨ।

ਸਿੱਖਾਂ ਤੋਂ ਗਊ ਟੈਕਸ ਕਾਹਦਾ! ਟਕਸਾਲੀਆਂ ਨੇ ਉਠਾਏ ਸਵਾਲ

ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ ‘ਟਕਸਾਲੀ’ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਿੱਖਾਂ ਪਾਸੋਂ ਗਊ ਟੈਕਸ ਵਸੂਲ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਧਰਮ ਦੀਆਂ ਧਾਰਮਿਕ ਰਵਾਇਤਾਂ ਦਾ ਘਾਣ ਕਰਾਰ ਦਿੱਤਾ ਹੈ।

  ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਘਰੇਲੂ ਬਿਜਲੀ ਖਪਤਕਾਰਾਂ ਪਾਸੋਂ ਜਬਰੀ ਗਊ-ਟੈਕਸ ਵਸੂਲਣਾ ਤੁਰੰਤ ਬੰਦ ਕਰੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹ ਲੋਕਾਂ ਨੂੰ ਇਹ ਸੱਦਾ ਦੇਣਗੇ ਕਿ ਸਾਰੇ ਆਵਾਰਾ ਪਸ਼ੂ ਇਕੱਠੇ ਕਰਕੇ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਤੇ ਪੰਜਾਬ ਦੇ ਹੋਰ ਅਜਿਹੇ ਦਫ਼ਤਰਾਂ ਵਿੱਚ ਛੱਡੇ ਜਾਣ। ਉਨ੍ਹਾਂ ਐਲਾਨ ਕੀਤਾ ਹੈ ਕਿ ਜੇ ਫਿਰ ਵੀ ਆਵਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਦਾ ਕੋਈ ਯੋਗ ਹੱਲ ਨਾ ਹੋਇਆ ਤਾਂ ਆਵਾਰਾ ਪਸ਼ੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਨਿਊ ਮੋਤੀ ਬਾਗ ਪਟਿਆਲਾ ਵਿੱਚ ਡੱਕ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਹੈ ਕਿ ਆਵਾਰਾ ਪਸ਼ੂਆਂ ਕਾਰਨ ਸੜਕਾਂ ’ਤੇ ਹਾਦਸੇ ਦਿਨੋ ਦਿਨ ਵੱਧ ਰਹੇ ਹਨ ਤੇ ਬੇਸ਼ਕੀਮਤੀ ਜਾਨਾਂ ਜਾ ਰਹੀਆਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਗੈਰਕਾਨੂੰਨੀ ਢੰਗ ਨਾਲ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਰਾਹੀਂ ਘਰੇਲੂ ਬਿਜਲੀ ਖਪਤਕਾਰਾਂ ਪਾਸੋਂ ਜਬਰੀ ਗਊ-ਟੈਕਸ ਵਸੂਲ ਰਹੀ ਹੈ ਜਦਕਿ ਲਾਵਾਰਸ ਗਊਆਂ ਤੇ ਸਾਨ੍ਹਾਂ ਦੀ ਦੇਖ ਭਾਲ ਦਾ ਕੰਮ ਨਾ ਪੰਜਾਬ ਸਰਕਾਰ ਕਰ ਰਹੀ ਹੈ ਤੇ ਨਾ ਹੀ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ। ਬਿਜਲੀ ਖਪਤਕਾਰਾਂ ’ਤੇ ਗਊ-ਟੈਕਸ ਲਾਉਣਾ ਜਿੱਥੇ ਗੈਰ ਕਾਨੂੰਨੀ ਹੈ ਉੱਥੇ ਹੀ ਸਿੱਖ ਧਰਮ ਦੀਆਂ ਧਾਰਮਿਕ ਰਵਾਇਤਾਂ ਦੇ ਵੀ ਵਿਰੁੱਧ ਹੈ, ਜਿਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget