ਪੜਚੋਲ ਕਰੋ

ਡਾ. ਗਾਂਧੀ ਦੇ ਹੱਕ 'ਚ ਡਟਣਗੇ ਟਕਸਾਲੀ, ਰੱਖੜਾ ਨੂੰ ਲੱਗੇਗਾ ਝਟਕਾ!

ਸ਼੍ਰੋਮਣੀ ਅਕਾਲੀ ਦਲ ‘ਟਕਸਾਲੀ’ ਪਟਿਆਲਾ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਹਮਾਇਤ ਦੇ ਸਕਦਾ ਹੈ। ਟਕਸਾਲੀਆਂ ਦੇ ਇਸ ਪੈਂਤੜੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਨੁਕਸਾਨ ਹੋ ਸਕਦਾ ਹੈ। ਟਕਸਾਲੀ ਲੀਡਰਾਂ ਨੇ ਸਾਫ ਕਰ ਦਿੱਤਾ ਹੈ ਕਿ ਉਹ ਸਿਰਫ ਸੰਗਰੂਰ, ਆਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਤੋਂ ਹੀ ਚੋਣ ਲੜਣਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪਟਿਆਲਾ ਤੋਂ ਆਪਣਾ ਉਮੀਦਵਾਰ ਨਾ ਐਲਾਨ ਕੇ ਟਕਸਾਲੀ ਡਾ. ਧਰਮਵੀਰ ਗਾਂਧੀ ਦੀ ਹਮਾਇਤ ਕਰਨਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ‘ਟਕਸਾਲੀ’ ਪਟਿਆਲਾ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਹਮਾਇਤ ਦੇ ਸਕਦਾ ਹੈ। ਟਕਸਾਲੀਆਂ ਦੇ ਇਸ ਪੈਂਤੜੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਨੁਕਸਾਨ ਹੋ ਸਕਦਾ ਹੈ। ਟਕਸਾਲੀ ਲੀਡਰਾਂ ਨੇ ਸਾਫ ਕਰ ਦਿੱਤਾ ਹੈ ਕਿ ਉਹ ਸਿਰਫ ਸੰਗਰੂਰ, ਆਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਤੋਂ ਹੀ ਚੋਣ ਲੜਣਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪਟਿਆਲਾ ਤੋਂ ਆਪਣਾ ਉਮੀਦਵਾਰ ਨਾ ਐਲਾਨ ਕੇ ਟਕਸਾਲੀ ਡਾ. ਧਰਮਵੀਰ ਗਾਂਧੀ ਦੀ ਹਮਾਇਤ ਕਰਨਗੇ। ਟਕਸਾਲੀਆਂ ਨੇ ਖਡੂਰ ਸਾਹਿਬ ਤੋਂ ਸਾਬਕਾ ਜਨਰਲ ਜੇਜੇ ਸਿੰਘ, ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸੰਗਰੂਰ ਹਲਕੇ ਤੋਂ ਐਡਵੋਕੇਟ ਰਾਜਦੇਵ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿੱਚੋਂ ਵੀ ਖਡੂਰ ਸਾਹਿਬ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਵਾਪਸ ਲੈਣ ਦੀ ਮੰਗ ਉੱਠ ਰਹੀ ਹੈ। ਉਂਝ ਟਕਸਾਲੀਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਆਪਣੇ ਉਮੀਦਵਾਰ ਨੂੰ ਵਾਪਸ ਲੈਣਾ ਔਖਾ ਹੈ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ‘ਟਕਸਾਲੀ’ ਸੰਗਰੂਰ, ਆਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਨੂੰ ਛੱਡ ਕੇ ਬਾਕੀ ਹਲਕਿਆਂ ਤੋਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਖਿਲਾਫ ਡਟੇ ਉਮੀਦਵਾਰਾਂ ਵਿੱਚੋਂ ਕਿਸੇ ਨੂੰ ਹਮਾਇਤ ਦੇ ਸਕਦਾ ਹੈ। ਉਂਝ ਟਕਸਾਲੀਆਂ ਨੇ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਕਿਸ ਧਿਰ ਦੇ ਉਮੀਦਵਾਰਾਂ ਦੀ ਹਮਾਇਤ ਕਰਨਗੇ। ਪਟਿਆਲਾ ਹਲਕੇ ਬਾਰੇ ਚਰਚਾ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੇ ਤਕੜੇ ਉਮੀਦਵਾਰ ਆਹਮੋ-ਸਾਹਮਣੇ ਹੋਣ ਕਰਕੇ ਟਕਸਾਲੀ ਡਾ. ਧਰਮਵੀਰ ਗਾਂਧੀ ਦੀ ਹਮਾਇਤ ਕਰ ਸਕਦੇ ਹਨ। ਗਾਂਧੀ ਨੇ ਪਿਛਲੀ ਵਾਰ ਵੀ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨੂੰ ਹਰਾਇਆ ਸੀ। ਪਟਿਆਲਾ ਸੀਟ ’ਤੇ ਕਾਂਗਰਸ ਵੱਲੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਤੇ ਅਕਾਲੀ-ਭਾਜਪਾ ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਮੈਦਾਨ ਵਿਚ ਹਨ ਤੇ ਪੀਡੀਏ ਵੱਲੋਂ ਡਾ. ਧਰਮਵੀਰ ਗਾਂਧੀ ਮੈਦਾਨ ਵਿਚ ਹਨ। ‘ਆਪ’ ਵੱਲੋਂ ਨੀਨਾ ਮਿੱਤਲ ਨੂੰ ਉਮੀਦਵਾਰ ਐਲਾਨਿਆ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget