ਪੜਚੋਲ ਕਰੋ

Punjab Bachao Yatra: ਸੁਖਬੀਰ ਬਾਦਲ ਕਰਨਗੇ ਪੰਜਾਬ ਬਚਾਓ ਯਾਤਰਾ, 117 ਵਿਧਾਨ ਸਭਾ ਹਲਕੇ ਹੋਣਗੇ ਕਵਰ

Punjab Bachao Yatra Akali dal: ਇਹ ਵੀ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ।

Punjab Bachao Yatra Akali dal: ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਦਾ ਆਯੋਜਨ ਕਰੇਗੀ।

ਇਸ ਬਾਰੇ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਕੋਰ ਕਮੇਟੀ ਨੇ ਫੈਸਲਾ ਕੀਤਾ ਕਿ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਕੇ ਆਪ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਨੂੰ ਬੇਨਕਾਬ ਕਰੇਗੀ।

ਇਹ ਵੀ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ।

ਇਹ ਵੀ ਫੈਸਲਾ ਲਿਆ ਗਿਆ ਕਿ ਪੰਜਾਬ ਤੇ ਇਸਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਜਿਸ ਤਰੀਕੇ ਸੰਘੀ ਢਾਂਚਾ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਸੇ ਤਰੀਕੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਪਾਰਟੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਇਸਦੀ ਰਾਜਧਾਨੀ  ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਇਸਦੇ ਸਾਰੇ ਮੁੱਦਿਆਂ ’ਤੇ ਸੈਮੀਨਾਰਾਂ ਵਿਚ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਵਿਚ ਇਹ ਸੈਮੀਨਾਰ ਕਰਵਾਉਣ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿਹਨਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ, ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਉਹ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਮਾਰਚ ਕੱਢੇਗੀ।

ਕੋਰ ਕਮੇਟੀ ਨੇ ਇਸ ਫੈਸਲਾ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਹ ਵੀ ਫੈਸਲਾ ਲਿਆ ਗਿਆ ਕਿ ਪਾਰਟੀ ਦੇ ਐਸ ਸੀ ਤੇ ਬੀ ਸੀ ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਵੀ ਇਸ ਮਾਰਚ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ।

ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਕਿ ਇਸਤਰੀ ਅਕਾਲੀ ਦਲ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਕਾਨਫਰੰਸ ਆਯੋਜਿਤ ਕਰੇਗੀ ਤੇ ਅਕਾਲੀ ਦਲ ਉਸੇ ਥਾਂ ’ਤੇ 14 ਜਨਵਰੀ ਨੂੰ ਕਾਨਫਰੰਸ ਆਯੋਜਿਤ ਕਰੇਗਾ।

ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਬਾਰੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਮਾਮਲੇ ਦੀ ਘੋਖ ਕਰ ਰਹੀ ਹੈ। ਉਹਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਹੀ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਰਾਇ ਮਸ਼ਵਰਾ ਕੀਤਾ ਹੈ ਤੇ ਉਹ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨਗੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget