ਪੜਚੋਲ ਕਰੋ

ਹੁਣ ਅਕਾਲੀ ਦਲ ਪੰਜਾਬ 'ਚ ਦੇਵੇਗਾ ਬੀਜੇਪੀ ਨੂੰ ਝਟਕਾ!

ਹਰਿਆਣਾ ਵਿੱਚ ਝਟਕਾ ਖਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਬੀਜੇਪੀ ਨੂੰ ਸਬਕ ਸਿਖਾ ਸਕਦਾ ਹੈ। ਪੰਜਾਬ ਵਿੱਚ ਬੀਜੇਪੀ ਦੋ ਵਿਧਾਨ ਸਭਾ ਹਲਕਿਆਂ ਤੋਂ ਜ਼ਿਮਨੀ ਚੋਣ ਲੜ ਰਹੀ ਹੈ। ਅਕਾਲੀ ਦਲ ਦੀ ਹੇਠਲੀ ਲੀਡਰਸ਼ਿਪ ਵਿੱਚ ਇਹ ਚਰਚਾ ਹੈ ਕਿ ਜ਼ਿਮਨੀ ਚੋਣ ਵਿੱਚ ਬੀਜੇਪੀ ਨੂੰ ਦੱਸ ਦਿੱਤਾ ਜਾਵੇ ਕਿ ਕੌਣ ਕਿੰਨੇ ਪਾਣੀ ਵਿੱਚ ਹੈ। ਅਕਾਲੀ ਦਲ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਬੀਜੇਪੀ ਇਕੱਲੇ ਤੌਰ 'ਤੇ ਕੋਈ ਵੀ ਸੀਟ ਨਹੀਂ ਕੱਢ ਸਕਦੀ।

ਚੰਡੀਗੜ੍ਹ: ਹਰਿਆਣਾ ਵਿੱਚ ਝਟਕਾ ਖਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਬੀਜੇਪੀ ਨੂੰ ਸਬਕ ਸਿਖਾ ਸਕਦਾ ਹੈ। ਪੰਜਾਬ ਵਿੱਚ ਬੀਜੇਪੀ ਦੋ ਵਿਧਾਨ ਸਭਾ ਹਲਕਿਆਂ ਤੋਂ ਜ਼ਿਮਨੀ ਚੋਣ ਲੜ ਰਹੀ ਹੈ। ਅਕਾਲੀ ਦਲ ਦੀ ਹੇਠਲੀ ਲੀਡਰਸ਼ਿਪ ਵਿੱਚ ਇਹ ਚਰਚਾ ਹੈ ਕਿ ਜ਼ਿਮਨੀ ਚੋਣ ਵਿੱਚ ਬੀਜੇਪੀ ਨੂੰ ਦੱਸ ਦਿੱਤਾ ਜਾਵੇ ਕਿ ਕੌਣ ਕਿੰਨੇ ਪਾਣੀ ਵਿੱਚ ਹੈ। ਅਕਾਲੀ ਦਲ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਬੀਜੇਪੀ ਇਕੱਲੇ ਤੌਰ 'ਤੇ ਕੋਈ ਵੀ ਸੀਟ ਨਹੀਂ ਕੱਢ ਸਕਦੀ। ਇਸ ਦਾ ਅਸਰ ਬੀਜੇਪੀ ਦੇ ਹਿੱਸੇ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਦੋ ਸੀਟਾਂ ’ਤੇ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਖੁੱਲ੍ਹ ਕੇ ਬੀਜੇਪੀ ਉਮੀਦਵਾਰਾਂ ਨਾਲ ਨਹੀਂ ਚੱਲ ਰਹੇ। ਅਕਾਲੀ ਲੀਡਰ ਇਸ ਗੱਲ ਤੋਂ ਭਰੇ-ਪੀਤੇ ਬੈਠੇ ਹਨ ਕਿ ਬੀਜੇਪੀ ਲੀਡਰਸ਼ਿਪ ਦੇ ਸੀਨੀਅਰ ਲੀਡਰ ਗਿਣਮਿੱਥ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾ ਰਹੇ ਹਨ। ਦਰਅਸਲ ਹਰਿਆਣਾ ਵਿੱਚ ਬੀਜੇਪੀ ਵੱਲੋਂ ਗੱਠਜੋੜ ਤੋਂ ਇਨਕਾਰ ਕਰਨ ਮਗਰੋਂ ਅਕਾਲੀ ਦਲ ਕਾਫੀ ਔਖਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਬੀਜੇਪੀ ਲੀਡਰ ਹੁਣ ਛੋਟੇ ਦੀ ਬਜਾਏ ਵੱਡਾ ਭਰਾ ਹੋਣ ਦਾ ਦਾਅਵਾ ਕਰਨ ਲੱਗੇ ਹਨ। ਚਰਚਾ ਹੈ ਕਿ ਬੀਜੇਪੀ ਅਕਾਲੀ ਦਲ ਤੋਂ ਵੱਧ ਸੀਟਾਂ ਲੈਣ ਲਈ ਮਾਹੌਲ ਬਣਾ ਰਹੀ ਹੈ। ਇਸ ਲਈ ਜ਼ਿਮਨੀ ਚੋਣਾਂ ਸਬੰਧੀ ਦੋਵਾਂ ਧਿਰਾਂ ’ਚ ਤਣਾਅ ਵਧ ਰਿਹਾ ਹੈ। ਇਸ ਤਣਾਅ ਨੂੰ ਘਟਾਉਣ ਲਈ 5 ਅਕਤੂਬਰ ਨੂੰ ਜਲੰਧਰ ਵਿੱਚ ਤਾਲਮੇਲ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਸ਼ਾਮਿਲ ਹੋ ਰਹੇ ਹਨ। ਅਕਾਲੀ ਲੀਡਰ ਇਸ ਗੱਲ਼ੋਂ ਵੀ ਔਖੇ ਹਨ ਕਿ ਜਦੋਂ ਬੀਜੇਪੀ ਲੀਡਰ ਟੀਵੀ ਚੈਨਲਾਂ ’ਤੇ ਚੱਲਦੀ ਬਹਿਸ ਦੌਰਾਨ ਸੁਖਬੀਰ ਬਾਦਲ ਵਿਰੁੱਧ ਹੀ ਬੋਲ ਰਹੇ ਹਨ ਤਾਂ ਉਹ ਬੀਜੇਪੀ ਉਮੀਦਵਾਰਾਂ ਦੇ ਹੱਕ ਵਿੱਚ ਕਿਵੇਂ ਵੋਟਾਂ ਮੰਗ ਸਕਦੇ ਹਨ। ਪੰਜਾਬ ਵਿੱਚ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਦੋ ਸੀਟਾਂ ਮੁਕੇਰੀਆਂ ਤੇ ਫਗਵਾੜਾ ਭਾਜਪਾ ਦੇ ਹਿੱਸੇ ਆਉਂਦੀਆਂ ਹਨ। ਦਾਖਾ ਤੇ ਜਲਾਲਾਬਾਦ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵਾਲੀਆਂ ਸੀਟਾਂ ਹਨ। ਫਗਵਾੜਾ ਤੇ ਮੁਕੇਰੀਆਂ ਵਿੱਚ ਅਕਾਲੀ ਲੀਡਰਾਂ ਨੇ ਹਾਲ ਦੀ ਘੜੀ ਦੜ ਵੱਟੀ ਹੋਈ ਹੈ। ਉਹ ਬੀਜੇਪੀ ਉਮੀਦਵਾਰਾਂ ਨਾਲ ਚੱਲਣ ਲਈ ਤਿਆਰ ਨਹੀਂ। ਇਨ੍ਹਾਂ ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ 5 ਅਕਤੂਬਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ ਕਿ ਬੀਜੇਪੀ ਉਮੀਦਵਾਰਾਂ ਦੀ ਹਮਾਇਤ ਕਰਨੀ ਹੈ ਜਾਂ ਨਹੀਂ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget