ਪੜਚੋਲ ਕਰੋ
Advertisement
ਬਾਬੇ ਨਾਨਕ ਦੇ ਨਾਂ 'ਤੇ ਅਕਾਲੀ ਦਲ ਤੇ ਕਾਂਗਰਸ ਦੀ ਸਿਆਸਤ, ਕੌਣ ਸੱਚਾ ਤੇ ਕੌਣ ਝੂਠਾ?
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਖਿੱਚੋਤਾਣ ਜਾਰੀ ਹੈ। ਇੱਕ ਪਾਸੇ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਉੱਪਰ ਬਾਦਲ ਪਰਿਵਾਰ ਦੇ ਹਿੱਤ ਪੂਰਨ ਦੇ ਇਲਜ਼ਾਮ ਲਾ ਰਹੀ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਕੈਪਟਨ ਸਰਕਾਰ ਦੇ ਪ੍ਰਬੰਧਾਂ ਉਪਰ ਹੀ ਸਵਾਲ ਉਠਾ ਰਹੀ ਹੈ।
ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਖਿੱਚੋਤਾਣ ਜਾਰੀ ਹੈ। ਇੱਕ ਪਾਸੇ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਉੱਪਰ ਬਾਦਲ ਪਰਿਵਾਰ ਦੇ ਹਿੱਤ ਪੂਰਨ ਦੇ ਇਲਜ਼ਾਮ ਲਾ ਰਹੀ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਕੈਪਟਨ ਸਰਕਾਰ ਦੇ ਪ੍ਰਬੰਧਾਂ ਉਪਰ ਹੀ ਸਵਾਲ ਉਠਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਦੇ ਪ੍ਰਬੰਧ ਫਿੱਕੇ ਹਨ। ਸਰਕਾਰ ਸਿਰਫ ਸਟੇਜ ਦਾ ਰੌਲਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ 'ਚ ਟ੍ਰੈਫਿਕ ਦਾ ਕੋਈ ਪ੍ਰਬੰਧ ਨਹੀਂ। ਸੰਗਤ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਹੁਕਮ ਤੋਂ ਸਰਕਾਰ ਭੱਜ ਰਹੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਸਰਕਾਰ ਦੀ ਨਹੀਂ ਸਗੋਂ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸਟੇਜ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਪੰਜਾਬ ਸਰਕਾਰ ਨੇ ਨਹੀਂ ਭਾਰਤ ਸਰਕਾਰ ਨੇ ਖੋਲ੍ਹਣਾ ਹੈ ਕਿਉਂਕਿ ਅੰਤਰਰਾਸ਼ਟਰੀ ਮੁੱਦੇ ਕੇਂਦਰ ਸਰਕਾਰ ਹੀ ਹੱਲ ਕਰਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement