ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਦੇ ਪ੍ਰਬੰਧ ਫਿੱਕੇ ਹਨ। ਸਰਕਾਰ ਸਿਰਫ ਸਟੇਜ ਦਾ ਰੌਲਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ 'ਚ ਟ੍ਰੈਫਿਕ ਦਾ ਕੋਈ ਪ੍ਰਬੰਧ ਨਹੀਂ। ਸੰਗਤ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਹੁਕਮ ਤੋਂ ਸਰਕਾਰ ਭੱਜ ਰਹੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਸਰਕਾਰ ਦੀ ਨਹੀਂ ਸਗੋਂ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸਟੇਜ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਪੰਜਾਬ ਸਰਕਾਰ ਨੇ ਨਹੀਂ ਭਾਰਤ ਸਰਕਾਰ ਨੇ ਖੋਲ੍ਹਣਾ ਹੈ ਕਿਉਂਕਿ ਅੰਤਰਰਾਸ਼ਟਰੀ ਮੁੱਦੇ ਕੇਂਦਰ ਸਰਕਾਰ ਹੀ ਹੱਲ ਕਰਦੀ ਹੈ।