ਪੜਚੋਲ ਕਰੋ

ਅਕਾਲੀ ਦਲ ਨੂੰ ਬੇਅਦਬੀ ਤੇ ਗੋਲੀ ਕਾਂਡ ਦਾ ਡਰ, ਜਾਂਚ ਨੂੰ ਬ੍ਰੇਕ ਲਾਉਣ ਦੀ ਕੋਸ਼ਿਸ਼?

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡਾ ਖਮਿਆਜ਼ਾ ਬੇਅਦਬੀ ਤੇ ਗੋਲੀ ਕਾਂਡ ਦਾ ਭੁਗਤਣਾ ਪਏਗਾ। ਕੈਪਟਨ ਸਰਕਾਰ ਵੀ ਜਲਦ ਤੋਂ ਜਲਦ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਪਾਸੇ ਪੰਥਕ ਵੋਟ ਦਾ ਦਿਲ ਦਿਲ ਜਿੱਤਣਾ ਚਾਹੁੰਦੀ ਤੇ ਨਾਲ ਹੀ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਘੇਰ ਕੇ ਨੁੱਕਰੇ ਲਾਉਣ ਦੀ ਤਿਆਰੀ ਵਿੱਚ ਹੈ। ਬੇਅਦਬੀ ਤੇ ਗੋਲੀ ਬਾਦਲ ਸਰਕਾਰ ਵੇਲੇ ਹੋਇਆ ਸੀ ਤੇ ਉਸ ਵੇਲੇ ਢੁਕਵੀਂ ਕਾਰਵਾਈ ਨਾ ਹੋਣ ਕਰਕੇ ਸਿੱਖਾਂ ਵਿੱਚ ਵਿਆਪਕ ਰੋਸ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡਾ ਖਮਿਆਜ਼ਾ ਬੇਅਦਬੀ ਤੇ ਗੋਲੀ ਕਾਂਡ ਦਾ ਭੁਗਤਣਾ ਪਏਗਾ। ਕੈਪਟਨ ਸਰਕਾਰ ਵੀ ਜਲਦ ਤੋਂ ਜਲਦ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਪਾਸੇ ਪੰਥਕ ਵੋਟ ਦਾ ਦਿਲ ਦਿਲ ਜਿੱਤਣਾ ਚਾਹੁੰਦੀ ਤੇ ਨਾਲ ਹੀ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਘੇਰ ਕੇ ਨੁੱਕਰੇ ਲਾਉਣ ਦੀ ਤਿਆਰੀ ਵਿੱਚ ਹੈ। ਬੇਅਦਬੀ ਤੇ ਗੋਲੀ ਬਾਦਲ ਸਰਕਾਰ ਵੇਲੇ ਹੋਇਆ ਸੀ ਤੇ ਉਸ ਵੇਲੇ ਢੁਕਵੀਂ ਕਾਰਵਾਈ ਨਾ ਹੋਣ ਕਰਕੇ ਸਿੱਖਾਂ ਵਿੱਚ ਵਿਆਪਕ ਰੋਸ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਨੂੰ ਲੋਕ ਸਭਾ ਚੋਣਾਂ ਤੱਕ ਲਟਕਾਉਣ ਦੀ ਰਣਨੀਤੀ 'ਤੇ ਚੱਲ ਰਹੀ ਹੈ। ਇਸ ਲਈ ਹੀ ਅਕਾਲੀ ਦਲ ਵੱਲੋਂ ਜਾਂਚ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਨੇ ਸਭ ਤੋਂ ਵੱਧ ਸਰਗਰਮ ਜਾਂਚ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਕੇ ਉਨ੍ਹਾਂ ਨੂੰ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਵੀ ਉਠਾਈ ਹੈ। ਇਸ ਲਈ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਅਕਾਲੀ ਦਲ ਨੂੰ ਘੇਰ ਰਹੀਆਂ ਹਨ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਦਿੱਤੀ ਸ਼ਿਕਾਇਤ ਨੂੰ ਅਕਾਲੀ ਦਲ ਦੀ ਘਬਰਾਹਟ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਦੋਸ਼ ਲਾਇਆ ਕਿ ਉਹ ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਸਿਆਸੀ ਹਿੱਤਾਂ ਤਹਿਤ ਅਕਾਲੀ ਲੀਡਰਾਂ ਨੂੰ ਬੇਅਦਬੀ ਤੇ ਗੋਲੀ ਕਾਂਡ ਵਿੱਚ ਫਸਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਿਟ’ ਸਹੀ ਦਿਸ਼ਾ ਵੱਲ ਆਪਣੀ ਜਾਂਚ ਲੈ ਕੇ ਜਾ ਰਹੀ ਹੈ। ਇਸੇ ਲਈ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀ ਘਬਰਾਹਟ ਵਿੱਚ ਹਨ। ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਡਰ ਹੈ ਕਿ ਇਸ ਮਾਮਲੇ ਵਿੱਚ ਮੁਅੱਤਲ ਆਈਜੀ ਪਰਮਪਾਲ ਸਿੰਘ ਵਾਂਗ ਉਹ ਵੀ ਘੇਰੇ ਵਿੱਚ ਆ ਸਕਦੇ ਹਨ। ਇਸ ਲਈ ਜਾਂਚ ਨੂੰ ਲੀਹੋਂ ਲਾਹੁਣ ਵਾਸਤੇ ਜਾਂਚ ਅਧਿਕਾਰੀ ਨੂੰ ਸੂਬੇ ਤੋਂ ਬਾਹਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਾਂਚ ਟੀਮ ਵਿੱਚੋਂ ਸਿਰਫ ਇੱਕ ਅਧਿਕਾਰੀ ਨੂੰ ਹੀ ਨਿਸ਼ਾਨਾ ਬਣਾਇਆ ਹੈ ਤੇ ਇੰਝ ਕਰਕੇ ਬਾਕੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਇਮਾਨਦਾਰੀ ਨੂੰ ਲੋਕਾਂ ਦੀਆਂ ਨਿਗਾਹਾਂ ਵਿੱਚ ਸ਼ੱਕੀ ਕਰ ਦਿੱਤਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget