ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ, ਮਸਲਾ ਗਰਮਾਉਣ ਮਗਰੋਂ ਯੂ-ਟਰਨ
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਉਮੀਦਵਾਰ 7 ਅਪਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲੜਨ ਦਾ ਰਾਹ ਪੱਧਰਾ ਹੋ ਗਿਆ ਹੈ। ਮਾਮਲਾ ਬਖਣ ਮਗਰੋਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ ਯੂ-ਟਰਨ ਲਿਆ ਹੈ। ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਅਕਾਲੀ ਦਲ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ 25 ਅਪਰੈਲ ਨੂੰ ਹੋ ਰਹੀਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ ਚੋਣਾਂ ਸਬੰਧੀ ਨੋਟੀਫਿਕੇਸ਼ਨ ’ਚ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ ਨਹੀਂ ਕੀਤਾ ਸੀ, ਜਦੋਂਕਿ ਛੇ ਹੋਰ ਪਾਰਟੀਆਂ ਨੂੰ ਚੋਣ ਲੜਨ ਦੇ ਯੋਗ ਦੱਸਿਆ ਗਿਆ ਸੀ। ਇਸ ਉਪਰ ਵਿਵਾਦ ਖੜ੍ਹਾ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੂੰ ਰਾਹਤ ਮਿਲ ਗਈ ਹੈ। ਚੋਣ ਨਿਸ਼ਾਨ ਅਲਾਟ ਨਾ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਅਪਰੈਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਬੁਲਾ ਲਈ ਸੀ।
ਦੱਸ ਦਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਉਮੀਦਵਾਰ 7 ਅਪਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪਰੈਲ ਨੂੰ ਕੀਤੀ ਜਾਏਗੀ ਤੇ ਉਮੀਦਵਾਰਾਂ ਲਈ ਨਾਂ ਵਾਪਸੀ ਦੀ ਆਖਰੀ ਤਰੀਕ 10 ਅਪਰੈਲ ਹੈ। ਵੋਟਾਂ ਦੀ ਗਿਣਤੀ 28 ਅਪਰੈਲ ਨੂੰ ਕੀਤੀ ਜਾਏਗੀ।
ਕੱਲ੍ਹ ਦਿੱਲੀ ਹਾਈਕੋਰਟ ਦੇ ਡਬਲ ਬੈਂਚ ਨੇ ਅਕਾਲੀ ਦਲ ਦੇ ਹੱਕ ‘ਚ ਫੈਂਸਲਾ ਸੁਣਾਉਂਦੇ ਹੋਏ ਪੁਰਾਣੇ ਚੋਣ ਨਿਸ਼ਾਨ 'ਤੇ ਹੀ ਚੋਣਾਂ ਲੜਣ ਦੀ ਇਜਾਜ਼ਤ ਦੇ ਦਿੱਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/