ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਦਸੰਬਰ ਨੂੰ ਖੇਤੀ ਕਾਨੂੰਨਾਂ ਖਿਲਾਫ ਧਰਨਾ ਲਾਇਆ ਜਾ ਰਿਹਾ ਹੈ। ਸੋਮਵਾਰ ਸਵੇਰ 11 ਵਜੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸੁਖਬੀਰ ਬਾਦਲ ਦੀ ਅਗਵਾਈ ਵਿਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਵੱਲੋਂ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ।

Continues below advertisement


ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਹਾਈਕਮਾਨ ਹਾਜਰ ਰਹੇਗੀ। ਬੇਸ਼ੱਕ ਸਿਆਸੀ ਲਾਹਾ ਲੈਣ ਲਈ ਹੋਵੇ ਜਾਂ ਮੰਤਵ ਕੁਝ ਹੋਰ ਹੈ ਪਰ ਅਕਾਲੀ ਦਲ ਦਾ ਦਾਅਵਾ ਵਾਰ-ਵਾਰ ਕਿਸਾਨਾਂ ਦੇ ਨਾਲ ਡਟੇ ਹੋਣ ਦਾ ਕਰ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ 'ਚ ਪਹਿਲਾਂ ਹਰਸਮਿਰਤ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਤੇ ਫਿਰ ਅਕਾਲੀ ਦਲ ਵੱਲੋਂ ਬੀਜੇਪੀ ਤੋਂ ਤੋੜ ਵਿਛੋੜਾ ਕਰ ਲਿਆ ਗਿਆ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ