ਬੈਠਕ ਦੀ ਪ੍ਰਧਾਨਗੀ ਕਰ ਰਹੇ ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਵਿੱਚ ਰਿਪੋਰਟ ਨੂੰ ਚੈਲੰਜ ਕਰਨ ਲਈ ਵਕੀਲਾਂ ਦੀ ਟੀਮ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿੱਚ ਬੇਨਤੀ ਕੀਤੀ ਜਾਏਗੀ ਕਿ ਸੀਬੀਆਈ ਦੀ ਰਿਪੋਰਟ ਨੂੰ ਵਾਪਸ ਲਿਆ ਜਾਵੇ।
ਕਾਂਗਰਸ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਨੇ ਕਿਹਾ ਕਾਂਗਰਸ ਖ਼ੁਦ ਧਰਮ ਦੀ ਦੋਸ਼ੀ ਹੈ, ਫਿਰ ਉਹ ਕਿਸ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ 'ਤੇ ਇਲਜ਼ਾਮ ਲਾ ਸਕਦੀ ਹੈ? ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਪੂਰਾ ਜ਼ੋਰ ਲਾਏਗੀ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਅੰਜਾਮ ਤੱਕ ਪਹੁੰਚਾਇਆ ਜਾ ਸਕੇ।