ਹਰਿਆਣਾ ਵਿਧਾਨ ਸਭਾ ਚੋਣਾਂ ਬਾਰੇ ਅਕਾਲੀ ਦਲ ਦਾ ਵੱਡਾ ਐਲਨ, ਪੰਜਾਬ ਜ਼ਿਮਨੀ ਚੋਣਾਂ ਬਾਰੇ ਵੀ ਅਹਿਮ ਫੈਸਲੇ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਬੀਜੇਪੀ ਦੇ ਗੱਠਜੋੜ ਨਾਲ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਵਿੱਚ ਅਹਿਮ ਫੈਸਲੇ ਕੀਤੇ। ਪੰਜਾਬ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਉਮੀਦਵਾਰਾਂ ਨੂੰ ਚੁਣਨ ਲਈ ਵੀ ਇੱਕ ਕਮੇਟੀ ਬਣਾਈ ਗਈ।

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਬੀਜੇਪੀ ਦੇ ਗੱਠਜੋੜ ਨਾਲ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਵਿੱਚ ਅਹਿਮ ਫੈਸਲੇ ਕੀਤੇ। ਪੰਜਾਬ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਉਮੀਦਵਾਰਾਂ ਨੂੰ ਚੁਣਨ ਲਈ ਵੀ ਇੱਕ ਕਮੇਟੀ ਬਣਾਈ ਗਈ। ਕਮੇਟੀ ਵਿੱਚ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ ਤੇ ਸਿਕੰਦਰ ਸਿੰਘ ਮਲੂਕਾ ਮੈਂਬਰ ਉਮੀਦਵਾਰਾਂ ਦੀ ਸੂਚੀ ਤਿਆਰ ਕਰਨਗੇ।
ਇਹ ਕਮੇਟੀ ਭੂੰਦੜ ਦੀ ਅਗਵਾਈ ਵਿੱਚ ਕੰਮ ਕਰੇਗੀ। ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਪਾਰਟੀ ਪ੍ਰਧਾਨ ਵੱਲੋਂ ਹੀ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਬੀਜੇਪੀ ਦੇ ਗੱਠਜੋੜ ਨਾਲ ਵਿਧਾਨ ਸਭਾ ਦੀ ਚੋਣ ਲੜੇਗੀ। ਹਰਿਆਣਾ ਅਕਾਲੀ ਦਲ ਨਾਲ ਰੱਖੀ ਕੁਰੂਕਸ਼ੇਤਰ ਵਿੱਚ ਬੈਠਕ ਵਿਚ ਤੈਅ ਕੀਤਾ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਕਿੰਨੀਆਂ ਸੀਟਾਂ ਆਉਣਗੀਆਂ। ਇਹ ਪੰਜ ਮੈਂਬਰੀ ਕਮੇਟੀ ਹਰਿਆਣਾ ਵਿੱਚ ਬੀਜੇਪ ਨਾਲ ਸੀਟਾਂ ਦੀ ਵੰਡ ਤੈਅ ਕਰੇਗੀ।























