ਪੰਜਾਬ 'ਚ ਜ਼ਮੀਨੀ ਵਿਵਾਦ ਤੋਂ ਦੁਖੀ ਕੁੜੀ ਨੇ ਦਿੱਲੀ 'ਚ ਕੀਤੀ ਖੁਦਕੁਸ਼ੀ
ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁੜੀ ਵੱਲੋਂ ਆਤਮ ਹੱਤਿਆ ਕਰ ਲਈ ਗਈ ਹੈ। ਦਰਅਸਲ ਜ਼ਮੀਨੀ ਵਿਵਾਦ ਕਾਰਨ ਲੜਕੀ ਦੇ ਮਾਤਾ-ਪਿਤਾ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਫਾਜ਼ਿਲਕਾ: ਪੰਜਾਬ 'ਚ ਜ਼ਮੀਨੀ ਵਿਵਾਦ ਤੋਂ ਦੁਖੀ ਕੁੜੀ ਨੇ ਦਿੱਲੀ 'ਚ ਖੁਦਕੁਸ਼ੀ ਕਰ ਲਈ ਹੈ। ਕੁੜੀ ਜ਼ਮੀਨੀ ਵਿਵਾਦ ਦੇ ਮਾਮਲੇ ਵਿੱਚ ਮਾਪਿਆਂ ਦੇ ਜੇਲ੍ਹ ਜਾਣ ਤੋਂ ਪ੍ਰੇਸ਼ਾਨ ਸੀ। ਇਹ ਮਾਮਲਾ ਪਿੰਡ ਨਿਹਾਲ ਖੇੜਾ ਤੋਂ ਸਾਹਮਣੇ ਆਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁੜੀ ਵੱਲੋਂ ਆਤਮ ਹੱਤਿਆ ਕਰ ਲਈ ਗਈ ਹੈ। ਦਰਅਸਲ ਜ਼ਮੀਨੀ ਵਿਵਾਦ ਕਾਰਨ ਲੜਕੀ ਦੇ ਮਾਤਾ-ਪਿਤਾ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਲੜਕੀ ਪ੍ਰੇਸ਼ਾਨ ਰਹਿਣ ਲੱਗ ਪਈ। ਦਿੱਲੀ ਵਿੱਚ ਨੌਕਰੀ ਕਰਦੀ ਉਕਤ ਲੜਕੀ ਨੇ ਆਤਮ ਹੱਤਿਆ ਕਰ ਲਈ ਹੈ। ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਨਿਹਾਲ ਖੇੜਾ ਉਸ ਦੇ ਘਰ ਲਿਆਂਦਾ ਗਿਆ ਹੈ।
ਉਸ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਵਿੱਚੋਂ ਉਸ ਦੇ ਮਾਪੇ ਵੀ ਆਏ। ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ਕਿ ਪਰਿਵਾਰ ਨਾਲ ਧੱਕਾ ਕੀਤਾ ਜਾ ਰਿਹਾ ਹੈ। ਪਿੰਡ ਦੇ ਲੋਕਾਂ ਨੇ ਪਰਿਵਾਰ ਲਈ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :