ਪੜਚੋਲ ਕਰੋ

ਕੌਮਾਂਤਰੀ ਵਾਤਾਵਰਨ ਦਿਹਾੜੇ 'ਤੇ ਕੈਪਟਨ ਦੇ ਮੰਤਰੀ ਦਾ 'ਚੋਣ ਪ੍ਰਚਾਰ'

ਬੇਸ਼ੱਕ ਲੋਕ ਸਭਾ ਚੋਣਾਂ ਤਾਂ ਖ਼ਤਮ ਹੋ ਚੁੱਕੀਆਂ ਹਨ ਪਰ ਕੈਪਟਨ ਦੇ ਮੰਤਰੀ ਹਾਲੇ ਤਕ ਚੋਣ ਪ੍ਰਚਾਰ ਵਿੱਚੋਂ ਬਾਹਰ ਨਾ ਨਿਕਲ ਸਕੇ। ਆਈਟੀਆਈ ਵਿੱਚ ਵਿਦਿਆਰਥੀਆਂ ਨੂੰ ਜੇਕਰ ਧਰਮਸੋਤ ਕੋਈ ਜੰਗਲਾਤ ਬਾਰੇ ਗਿਆਨ ਦਿੰਦੇ ਤਾਂ ਉਨ੍ਹਾਂ ਨੂੰ ਚੰਗਾ ਲੱਗਦਾ ਪਰ ਸਿਆਸੀ ਗਿਆਨ ਸ਼ਾਇਦ ਹੀ ਕੋਈ ਸੁਣਨਾ ਚਾਹੁੰਦਾ ਹੋਵੇਗਾ।

ਰੂਪਨਗਰ: ਕੌਮਾਂਤਰੀ ਵਾਤਾਵਰਨ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਆਈਆਈਟੀ ਰੋਪੜ ਵਿੱਚ ਸਮਾਗਮ ਰੱਖਿਆ, ਜਿਸ ਵਿੱਚ ਕੈਪਟਨ ਦੇ ਮੰਤਰੀ ਨੇ ਜ਼ਿਆਦਾਤਰ ਸਿਆਸੀ ਵਾਤਾਵਰਨ ਦੀਆਂ ਗੱਲਾਂ ਸ਼ੁਰੂ ਕਰ ਦਿੱਤੀਆਂ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਵਾਤਾਵਰਨ ਸੁਧਾਰ ਬਾਰੇ ਗੱਲਾਂ ਸਟੇਜ 'ਤੇ ਕਰਨੀਆਂ ਪਸੰਦ ਨਾ ਆਈਆਂ ਤੇ ਉਨ੍ਹਾਂ ਸਿਆਸੀ ਮਾਹੌਲ ਸਿਰਜ ਦਿੱਤਾ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਵੀ ਮੌਜੂਦ ਸਨ। ਆਪਣੀ ਮੌਜੂਦਗੀ ਵਿੱਚ ਸਟੇਜ ਤੋਂ ਪ੍ਰਦੂਸ਼ਿਤ ਵਾਤਾਵਰਨ ਨੂੰ ਕਿਸ ਤਰ੍ਹਾਂ ਸਾਫ ਕੀਤਾ ਜਾ ਸਕਦਾ ਹੈ, ਉਸ ਦੀਆਂ ਗੱਲਾਂ ਹੋ ਰਹੀਆਂ ਸਨ। ਪਰ ਜਿਵੇਂ ਹੀ ਸਾਧੂ ਸਿੰਘ ਧਰਮਸੋਤ ਦੀ ਵਾਰੀ ਆਈ ਗੱਲਾਂ ਵਾਤਾਵਰਨ ਦੀਆਂ ਨਹੀਂ ਅਕਾਲੀ ਦਲ 'ਤੇ ਦੋਸ਼ ਲੱਗਣੇ ਸ਼ੁਰੂ ਹੋ ਗਏ। ਇੰਨਾ ਹੀ ਨਹੀਂ ਬਲਕਿ ਧਰਮਸੋਤ ਨੇ ਅਕਾਲੀ ਦਲ ਦੀ 10 ਸਾਲ ਦੀ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਚਿੱਟੇ ਦੇ ਵੀ ਇਲਜ਼ਾਮ ਲਾ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ੇ ਲਈ ਅਕਾਲੀ ਦਲ ਦੀ ਸਰਕਾਰ ਜ਼ਿੰਮੇਵਾਰ ਸੀ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ। ਹਾਲਾਂਕਿ, ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਬੋਧਨ ਕਰਨ ਲੱਗੇ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਪਲਿਊਸ਼ਨ ਕੰਟਰੋਲ ਬੋਰਡ ਨੂੰ ਸ਼ਕਤੀਆਂ ਹਨ ਕਿ ਜੋ ਵੀ ਇੰਡਸਟਰੀ ਗੰਧਲਾ ਪਾਣੀ ਛੱਡੇਗੀ, ਉਸ ਨੂੰ ਬੰਦ ਕਰ ਦਿੱਤਾ ਜਾਵੇ। ਬੇਸ਼ੱਕ ਲੋਕ ਸਭਾ ਚੋਣਾਂ ਤਾਂ ਖ਼ਤਮ ਹੋ ਚੁੱਕੀਆਂ ਹਨ ਪਰ ਕੈਪਟਨ ਦੇ ਮੰਤਰੀ ਹਾਲੇ ਤਕ ਚੋਣ ਪ੍ਰਚਾਰ ਵਿੱਚੋਂ ਬਾਹਰ ਨਾ ਨਿਕਲ ਸਕੇ। ਆਈਟੀਆਈ ਵਿੱਚ ਵਿਦਿਆਰਥੀਆਂ ਨੂੰ ਜੇਕਰ ਧਰਮਸੋਤ ਕੋਈ ਜੰਗਲਾਤ ਬਾਰੇ ਗਿਆਨ ਦਿੰਦੇ ਤਾਂ ਉਨ੍ਹਾਂ ਨੂੰ ਚੰਗਾ ਲੱਗਦਾ ਪਰ ਸਿਆਸੀ ਗਿਆਨ ਸ਼ਾਇਦ ਹੀ ਕੋਈ ਸੁਣਨਾ ਚਾਹੁੰਦਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਜੰਗਲਾਤ ਮੰਤਰੀ ਨੂੰ ਆਖਰਕਾਰ ਕੌਣ ਸਮਝਾਵੇ, ਜੋ ਆਈਆਈਟੀ ਰੋਪੜ ਪਹੁੰਚ ਕੇ ਵੀ ਵਾਤਾਵਰਨ ਵਾਲੇ ਦਿਨ ਨੂੰ ਮਨਾਉਣ ਵੇਲੇ ਵੋਟਾਂ ਦੀਆਂ ਗੱਲਾਂ ਕਰ ਰਹੇ ਸਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget