ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਦੂਜੀ ਵਾਰ ਚੁਣੇ ਗਏ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੰਜਾਬ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਲੀਡਰ ਸਾਧੂ ਸਿੰਘ ਧਰਮਸੋਤ ਨੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਨਵੇਂ ਪ੍ਰਧਾਨ ਤੋਂ ਰਾਜਨੀਤਿਕ ਪਾਰਟੀਆਂ ਤੇ ਸਿਆਸਤ ਤੋਂ ਉੱਪਰ ਉੱਠ ਕੇ ਸਿੱਖ ਧਰਮ ਦੀ ਗੱਲ ਕਰਨ ਦੀ ਆਸ ਕਰਦੇ ਹਨ।
ਇਹ ਵੀ ਪੜ੍ਹੋ- ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਉੱਧਰ ਕਾਂਗਰਸ ਦੇ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਆਪਣੀ ਮਰਜ਼ੀ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਚੋਣ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਸਾਰਿਆਂ ਦਾ ਬਰਾਬਰ ਹੱਕ ਹੈ ਪਰ ਅਕਾਲੀ ਦਲ ਦੇ ਹੱਥ ਠੋਕੇ ਨੂੰ ਹੀ ਐੱਸਜੀਪੀਸੀ ਦੀ ਗੱਦੀ ਮਿਲਦੀ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿੱਚ ਹੰਗਾਮਾ
ਰੰਧਾਵਾ ਨੇ ਕਿਹਾ ਕਿ ਗੁਰਦੁਆਰਿਆਂ ਦੀ ਸਾਂਝ ਦੀ ਗੱਲ ਕਰਨ ਵਾਲੇ ਬੰਦੇ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਅਕਾਲੀ ਦਲ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਕੌਮ ਦੇ ਉਹ ਕਿਰਦਾਰ ਮੰਨੇ ਗਏ ਜਿਨ੍ਹਾਂ ਸ੍ਰੀ ਗੁਰੂ ਸਹਿਬ ਦੀ ਬੇਅਦਬੀ ਕੀਤੀ।