Punjab Forest Scam Case​: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਖਿਲਾਫ਼ ਸ਼ਿਕੰਜਾ ਕੱਸਦਿਆਂ ਸਾਬਕਾ ਮੰਤਰੀ ਦੇ ਓਐੱਸਡੀ ਰਹੇ ਤੇ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ।


ਵਿਜੀਲੈਂਸ ਹੁਣ ਇਹ ਮੰਨ ਰਹੀ ਹੈ ਕਿ ਅਦਾਲਤ ਵਿੱਚ ਇਸ ਦਾ ਕੇਸ ਕਮਜ਼ੋਰ ਨਹੀਂ ਹੋਵੇਗਾ ਅਤੇ ਸਾਬਕਾ ਮੰਤਰੀ ਨੂੰ ਆਸਾਨੀ ਨਾਲ ਸਜ਼ਾ ਮਿਲ ਜਾਵੇਗੀ। ਕਿਉਂਕਿ ਕੁਝ ਦਿਨ ਪਹਿਲਾਂ ਸੀ.ਐਮ. ਭਗਵੰਤ ਮਾਨ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਉਹ ਜੋ ਵੀ ਕੇਸ ਦਾਇਰ ਕਰਨ, ਉਸ ਨੂੰ ਅਦਾਲਤ ਵਿੱਚ ਕਮਜ਼ੋਰ ਨਾ ਕੀਤਾ ਜਾਵੇ। ਨਾਲ ਹੀ ਫੜੇ ਜਾਣ ਵਾਲੇ ਮੁਲਜ਼ਮਾਂ ਵਿਰੁੱਧ ਤੱਥ ਮਜ਼ਬੂਤ ​​ਹੋਣੇ ਚਾਹੀਦੇ ਹਨ।


ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਚਮਕੌਰ ਸਿੰਘ ਨੂੰ ਅਦਾਲਤੀ ਦੀ ਪ੍ਰਵਾਨਗੀ ਉਪਰੰਤ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਹੈ ਤੇ ਉਸ ਦੇ ਬਿਆਨ ਵੀ ਅਦਾਲਤ ਵਿੱਚ ਦਰਜ  ਕਰਵਾ ਦਿੱਤੇ ਹਨ। ਸਾਧੂ ਸਿੰਘ ਧਰਮਸੋਤ ਇਸ ਸਮੇਂ ਈਡੀ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤੀ ਹਿਰਾਸਤ ਅਧੀਨ ਹੈ। ਇਸ ਤਰ੍ਹਾਂ ਵਿਜੀਲੈਂਸ ਅਤੇ ਈਡੀ ਵੱਲੋਂ ਕਾਨੂੰਨੀ ਘੇਰਾਬੰਦੀ ਕਰਨ ਕਰਕੇ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 


ਇਸ ਸਾਬਕਾ ਮੰਤਰੀ ਨੂੰ ਵਿਜੀਲੈਂਸ ਵੱਲੋਂ ਵੀ ਇੱਕ ਵਾਰ ਭ੍ਰਿਸ਼ਟਾਚਾਰ ਤੇ ਦੂਜੀ ਵਾਰੀ ਸਰੋਤਾਂ ਤੋਂ ਜ਼ਿਆਦਾ  ਆਮਦਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਈਡੀ ਦੀ ਕਾਰਵਾਈ ਚੱਲ ਰਹੀ ਹੈ ਤੇ ਈਡੀ ਵੱਲੋਂ ਵੀ ਸਾਬਕਾ ਮੰਤਰੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ।


 ਵਿਜੀਲੈਂਸ ਨੇ ਇਸ ਮਾਮਲੇ ਵਿੱਚ ਕਾਂਗਰਸ ਦੇ ਹੀ ਇੱਕ ਹੋਰ ਆਗੂ ਅਤੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਅਤੇ ਇਸ ਕਾਂਗਰਸ ਆਗੂ ਦੇ ਭਤੀਜੇ ਨੂੰ ਵੀ ਨਾਮਜ਼ਦ ਕੀਤਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਚਮਕੌਰ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਾਏ ਜਾਣ ਕਾਰਨ ਭ੍ਰਿਸ਼ਟਾਚਾਰ ਦਾ ਕੇਸ ਮਜ਼ਬੂਤ ਹੋ ਗਿਆ। ਹੈ ਤੇ ਗਿਲਜ਼ੀਆਂ ਤੇ ਉਨ੍ਹਾਂ ਦੇ ਭਤੀਜੇ ਦੀਆਂ ਮੁਸ਼ਕਿਲਾਂ