ਚੰਡੀਗੜ੍ਹ : ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਇਸ ਦੌਰਾਨ ਸਮਰਥਕਾਂ ਨੇ ਹਾਰ ਪਾ ਕੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਵੀ ਉਸ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। 

 

ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ 'ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਉਸ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਹੈ।ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਹਾਈਕੋਰਟ ਪੁੱਜੇ। ਜਿਸ ਤੋਂ ਬਾਅਦ ਧਰਮਸੋਤ ਨੂੰ ਵੀ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਮਿਲ ਗਈ ਹੈ। 

 

ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ। ਨਾਭਾ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਕੋਲ ਜੋ ਜ਼ਮਾਨਤ ਹੁਕਮ ਪੁੱਜੇ ਸਨ , ਉਨ੍ਹਾਂ ਵਿੱਚ ਇਨ੍ਹਾਂ ਧਾਰਾਵਾਂ ਤਹਿਤ ਕੋਈ ਜ਼ਮਾਨਤ ਨਹੀਂ ਹੈ। ਜਿਸ ਤੋਂ ਬਾਅਦ ਉਸ ਦੀ ਰਿਹਾਈ ਰੋਕ ਦਿੱਤੀ ਗਈ ਸੀ।

 

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਧਰਮਸੋਤ ਪਿਛਲੇ 85 ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫੜਿਆ ਗਿਆ ਸੀ। ਧਰਮਸੋਤ 'ਤੇ ਦੋਸ਼ ਹੈ ਕਿ ਉਸ ਨੇ ਦਰੱਖਤ ਕੱਟਣ ਲਈ ਪਰਮਿਟ ਧਾਰਕਾਂ ਤੋਂ 500 ਰੁਪਏ ਕਮਿਸ਼ਨ ਲਿਆ। ਵਿਜੀਲੈਂਸ ਨੇ ਮੁਢਲੀ ਜਾਂਚ ਵਿੱਚ ਕਿਹਾ ਕਿ 2000 ਰੁਪਏ ਦਾ ਕਮਿਸ਼ਨ ਲੈਣ ਦੇ ਦੋਸ਼ ਹਨ। ਹਾਲਾਂਕਿ ਹਾਈਕੋਰਟ 'ਚ ਜ਼ਮਾਨਤ 'ਤੇ ਸੁਣਵਾਈ ਦੌਰਾਨ ਕੋਈ ਵੀ ਪਰਮਿਟ ਧਾਰਕ ਕਮਿਸ਼ਨ 'ਤੇ ਗਵਾਹੀ ਦੇਣ ਲਈ ਨਹੀਂ ਆਇਆ। ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।