ਪੜਚੋਲ ਕਰੋ

ਐਡਵੋਕੇਟ ਧਾਮੀ ਨੇ ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ- 'ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ'

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ...

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ (sajjan kumar) ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਆਸ ਕੀਤੀ ਹੈ। 

ਹੋਰ ਪੜ੍ਹੋ : 84 ਸਿੱਖ ਦੰਗਾ ਕੇਸ: 2 ਸਿੱਖਾਂ ਦੀ ਹੱਤਿਆ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਕਰਾਰ

ਇਨਸਾਫ਼ ਲਈ ਅੱਜ ਵੀ ਸੰਘਰਸ਼ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਸ਼ਰਮਨਾਕ ਹੈ। 

ਹੁਣ ਜਦੋਂ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਪਾਏ ਗਏ ਹਨ ਤਾਂ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਨੇ ਸਿੱਖਾਂ ਦੇ ਜਖਮ ਭਰਨ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਮੇਸ਼ਾ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ।  ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ 1984 ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਂਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿੱਚ ਹੋਰ ਦੇਰੀ ਨਾ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਦੇਸ਼ ਦੀ ਸੰਸਦ ਅੰਦਰ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇੱਕ ਮਤਾ ਵੀ ਜ਼ਰੂਰ ਪਾਸ ਕੀਤਾ ਜਾਵੇ। ਇਹ ਆਪਣੇ ਦੇਸ਼ ਵਿੱਚ 1984 ਅੰਦਰ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਇੱਕ ਸ਼ਰਧਾਂਜਲੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget