Saka Panja Sahib: ਸਿੱਖ ਸ਼ਰਧਾਲੂਆਂ ਨੂੰ ਆਨ ਅਰਾਈਵਲ ਵੀਜ਼ਾ ਸਹੂਲਤ ਦੇਣ ਦੀ ਅਪੀਲ, ਪਾਕਿਸਾਨ 'ਚ ਮਨਾਈ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਤਾਬਦੀ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਵੈਕਿਉ
Saka Panja Sahib: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਤਾਬਦੀ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਵੈਕਿਉ ਪ੍ਰਾਪਰਟੀ ਟਰੱਸਟ ਬੋਰਡ ਪਾਕਿਸਤਾਨ ਦੇ ਸਹਿਯੋਗ ਨਾਲ ਮਨਾਈ ਗਈ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਵਿਸ਼ੇਸ਼ ਸਮਾਗਮ ਕੀਤੇ ਗਏ ਹਨ।
ਇਸ ਮੌਕੇ ਬੋਲਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਇੱਕ ਦੂਜੇ ਦੇਸ਼ ਵਿਚ ਆਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਆਨ ਅਰਾਈਵਲ ਵੀਜ਼ਾ ਸਹੂਲਤ ਦੇਣ ਦੀ ਅਪੀਲ ਕੀਤੀ। ਸ਼ਨੀਵਾਰ ਨੂੰ ਪਾਕਿਸਤਾਨ ਸਥਿਤ ਹਸਨ ਅਬਦਾਲ ਰੇਲਵੇ ਸਟੇਸ਼ਨ ’ਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
Punjab News: ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ? ਭਗਵੰਤ ਮਾਨ ਸਰਕਾਰ ਵੱਲੋਂ ਯੂ-ਟਰਨ ਲੈਣ ਮਗਰੋਂ ਹੁਣ ਮੁੜ ਨਵੀਆਂ ਹਦਾਇਤਾਂ
ਇਸੇ ਰੇਲਵੇ ਸਟੇਸ਼ਨ ’ਤੇ 100 ਸਾਲ ਪਹਿਲਾਂ ਇਹ ਸ਼ਹੀਦੀ ਸਾਕਾ ਵਾਪਰਿਆ ਸੀ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਹੌਰ ਦੀ ਮਿਨਹਾਜ ਯੂਨੀਵਰਸਿਟੀ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਸ਼ਮੂਲੀਅਤ ਕੀਤੀ। ਸ਼ਤਾਬਦੀ ਸਮਾਗਮਾਂ ਦੇ ਤਹਿਤ ਹੀ ਸ਼ਨੀਵਾਰ ਨੂੰ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਤਹਿਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।