ਪੜਚੋਲ ਕਰੋ
Advertisement
ਕਿਸਾਨ ਦੇ ਜਜ਼ਬੇ ਨੂੰ ਸਲਾਮ! ਬਿਮਾਰੀ ਦੀ ਹਾਲਤ 'ਚ ਪਿਸ਼ਾਬ ਵਾਲੀ ਥੈਲੀ ਹੱਥ 'ਚ ਫੜ ਦਿੱਲੀ ਮੋਰਚੇ 'ਤੇ ਜਾ ਡਟਿਆ
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਨੇ ਪੰਜਾਬੀਆਂ ਵਿੱਚ ਜੋਸ਼ ਭਰ ਦਿੱਤਾ ਹੈ। ਨਿੱਤ ਅਜਿਹੀਆਂ ਚੀਜ਼ਾਂ ਵੇਖਣ ਨੂੰ ਮਿਲ ਰਹੀਆਂ ਹਨ ਜੋ ਸਭ ਨੂੰ ਪੰਜਾਬੀਆਂ ਦੇ ਜਜ਼ਬੇ ਬਾਰੇ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ।
ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਨੇ ਪੰਜਾਬੀਆਂ ਵਿੱਚ ਜੋਸ਼ ਭਰ ਦਿੱਤਾ ਹੈ। ਨਿੱਤ ਅਜਿਹੀਆਂ ਚੀਜ਼ਾਂ ਵੇਖਣ ਨੂੰ ਮਿਲ ਰਹੀਆਂ ਹਨ ਜੋ ਸਭ ਨੂੰ ਪੰਜਾਬੀਆਂ ਦੇ ਜਜ਼ਬੇ ਬਾਰੇ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ।
ਹੁਣ ਕਿਸੇ ਬਿਮਾਰੀ ਨਾਲ ਲੜ ਰਹੇ ਕਿਸਾਨ ਦੀ ਤਸਵੀਰ ਸਾਹਮਣੇ ਆਈ ਹੈ ਜਿਸ ਦੇ ਜਜ਼ਬੇ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ। ਇਸ ਮਰੀਜ ਦੀ ਤਸਵੀਰ ਬਹੁਤ ਵਾਇਰਲ ਹੋ ਰਹੀ ਹੈ। ਉਹ ਬਿਮਾਰ ਹੋਣ ਦੀ ਹਾਲਤ ਵਿੱਚ ਬਾਥਰੂਮ ਕਰਨ ਵਿੱਚ ਦਿੱਕਤ ਹੋਣ ਦੇ ਬਾਵਜੂਦ ਹੱਥ ਵਿੱਚ ਪਿਸ਼ਾਬ ਦੀ ਥੈਲੀ ਲਈ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੈ।
ਇਸ ਕਿਸਾਨ ਦੇ ਹੌਂਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਲਾਮ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਅਜਿਹੇ ਜ਼ਜ਼ਬੇ ਨੂੰ ਸਲਾਮ, ਬੀਮਾਰ ਹੋਣ ਦੇ ਬਾਵਜੂਦ ਇਹ ਬਜ਼ੁਰਗ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਦਿੱਲੀ ਆਏ ਹਨ ਤੇ ਪਿਸ਼ਾਬ ਦੀਆਂ ਥੈਲੀਆਂ ਨਾਲ ਪ੍ਰੋਟੈਸਟ ਵਿਚ ਸ਼ਾਮਲ ਹੋਏ ਹਨ! ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨ ਲਹਿਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਦਿੱਤੀਆਂ ਜਾਂਦੀਆਂ ਡਾਕਟਰੀ ਸੇਵਾਵਾਂ ਪ੍ਰਾਪਤ ਕਰਨ।ऐसे जज्बे को नमन 🏻 बीमार होने के बावजूद ये बुजुर्ग किसान आंदोलन में हिस्सा लेने दिल्ली आए हुए हैं और यूरिन बैग के साथ प्रोटेस्ट में शामिल हैं! मेरी विनती है इनसे कि दिल्ली सिख गुरुद्वारा मैनेजमेंट कमेटी द्वारा किसान आंदोलन में मुहैया करवाई गई मेडिकल सेवा ज़रूर प्राप्त करें pic.twitter.com/FatTG2R5rh
— Manjinder Singh Sirsa (@mssirsa) December 18, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement