ਪੜਚੋਲ ਕਰੋ
Advertisement
ਲੰਗਾਹ ਦਾ ਯਾਰ ਸਲਵਿੰਦਰ ਫੇਰ ਰਗੜਿਆ!
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸ.ਪੀ. ਸਲਵਿੰਦਰ ਸਿੰਘ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਹੈ। ਉਹ ਬਲਾਤਕਾਰ ਦੇ ਦੋ ਕੇਸਾਂ ਵਿੱਚ ਮੁਲਜ਼ਮ ਹੈ ਅਤੇ ਉਸ ਵਿਰੁੱਧ ਵੱਖ ਵੱਖ ਮਾਮਲਿਆਂ ਵਿੱਚ ਪੰਜ ਚਾਰਜਸ਼ੀਟਾਂ ਦਾਇਰ ਹਨ।
ਪੰਜਾਬ ਸਰਕਾਰ ਨੇ ਐਸ.ਪੀ. ਅਤੇ ਉਸ ਤੋਂ ਉਪਰਲੇ ਰੈਂਕ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਛੇ ਮੈਂਬਰੀ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਦੀ ਮੀਟਿੰਗ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸ.ਪੀ. ਸਲਵਿੰਦਰ ਸਿੰਘ ਨੂੰ ਜਬਰੀ ਸੇਵਾਮੁਕਤ ਕਰਨ ਦਾ ਫੈਸਲਾ ਕੀਤਾ ਗਿਆ।
ਪਿਛਲੇ ਸਾਲ ਪਠਾਨਕੋਟ ਏਅਰਬੇਸ ਉਤੇ ਅਤਿਵਾਦੀ ਹਮਲੇ ਸਮੇਂ ਸਲਵਿੰਦਰ ਸਿੰਘ ਚਰਚਾ ਵਿੱਚ ਆਇਆ ਸੀ। ਇਸ ਅਧਿਕਾਰੀ ਨੇ ਉਸ ਵੇਲੇ ਕਿਹਾ ਸੀ ਕਿ ਉਸ ਨੂੰ ਪਾਕਿਸਤਾਨੀ ਅਤਿਵਾਦੀਆਂ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਲਵਿੰਦਰ ਸਿੰਘ ਕੋਲੋਂ ਪੁੱਛ-ਪੜਤਾਲ ਕੀਤੀ ਸੀ ਪਰ ਅਜੇ ਤੱਕ ਏਜੰਸੀ ਦੀ ਪੂਰੀ ਰਿਪੋਰਟ ਸਾਹਮਣੇ ਨਹੀਂ ਆ ਸਕੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਯਾਤਰਾ
ਪੰਜਾਬ
ਕ੍ਰਿਕਟ
Advertisement