ਪੜਚੋਲ ਕਰੋ

Samarala News : ਪਿੰਡ ਭੰਗਲਾਂ 'ਚ 2 ਸਕੇ ਭਰਾਵਾਂ ਦੇ ਇੱਕਠੇ ਬ*ਲੇ ਸਿ*ਵੇ, ਇੱਕ ਹੀ ਦਿਨ ਦੋਵੇਂ ਚੜ੍ਹੇ ਸੀ ਘੋੜੀ

Samarala News : ਸਮਰਾਲਾ ਦੇ ਨਜ਼ਦੀਕੀ ਪਿੰਡ ਭੰਗਲਾਂ ਤੋਂ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ। ਪਿੰਡ ਭੰਗਲਾਂ ਵਿਖੇ ਦੋ ਸਕੇ ਭਰਾਵਾਂ ਦਾ ਇੱਕੋ ਦਿਨ ਸਿਵਾ ਬਲਣ ਕਾਰਨ ਪੂਰੇ ਇਲਾਕੇ ਵਿੱਚ ਮਾਤਮ ਪਸਰ ਗਿਆ

Samarala News : ਸਮਰਾਲਾ ਦੇ ਨਜ਼ਦੀਕੀ ਪਿੰਡ ਭੰਗਲਾਂ ਤੋਂ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ। ਪਿੰਡ ਭੰਗਲਾਂ ਵਿਖੇ ਦੋ ਸਕੇ ਭਰਾਵਾਂ ਦਾ ਇੱਕੋ ਦਿਨ ਸਿਵਾ ਬਲਣ ਕਾਰਨ ਪੂਰੇ ਇਲਾਕੇ ਵਿੱਚ ਮਾਤਮ ਪਸਰ ਗਿਆ ਹੈ। ਦੋਵੇਂ ਭਰਾ ਇੱਕ-ਦੂਜੇ ਨੂੰ ਇੰਨਾ ਬੇਹੱਦ ਪਿਆਰ ਕਰਦੇ ਸਨ ਕਿ ਉਨ੍ਹਾਂ ਦਾ ਵਿਆਹ ਵੀ ਇੱਕੋ ਦਿਨ, ਇੱਕੋ ਘਰ ਵਿੱਚ ਦੋ ਸਕੀਆਂ ਭੈਣਾਂ ਨਾਲ ਹੋਇਆ ਸੀ। ਹੁਣ ਭਰਾਵਾਂ ਦੀ ਇਹ ਜੋੜੀ ਸਿਵਿਆਂ ਤਕ ਵੀ ਇਕੱਠੀ ਰਹੀ।

ਜਾਣਕਾਰੀ ਮੁਤਾਬਕ ਪਿੰਡ ਦੇ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧਤ ਗੁਰਦੀਪ ਸਿੰਘ (45) ਪਿਛਲੇ ਕਾਫੀ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਸੀ। ਪਰਿਵਾਰ ਵੱਲੋਂ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ, ਪਰ ਬੀਤੇ ਦਿਨੀਂ ਉਸ ਦੀ ਸਿਹਤ ਅਚਾਨਕ ਜ਼ਿਆਦਾ ਵਿਗੜ ਗਈ ਅਤੇ ਸ਼ਾਮ ਕਰੀਬ 5 ਵਜੇ ਉਸ ਨੇ ਆਖਰੀ ਸਾਹ ਲਿਆ। 

ਗੁਰਦੀਪ ਦੀ ਮੌਤ ਦੀ ਖ਼ਬਰ ਨੇ ਉਸ ਦੇ ਵੱਡੇ ਭਰਾ ਗੁਰਜੀਤ ਸਿੰਘ (50) ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਮੁਤਾਬਕ ਦੋਵੇਂ ਭਰਾ ਬਚਪਨ ਤੋਂ ਹੀ ਇਕ-ਦੂਜੇ ਨਾਲ ਬੇਹੱਦ ਪਿਆਰ ਕਰਦੇ ਸਨ ਤੇ ਜ਼ਿਆਦਾਤਰ ਸਮਾਂ ਇਕੱਠੇ ਹੀ ਬਿਤਾਉਂਦੇ ਸਨ ਅਤੇ ਦੋਵਾਂ ਨੇ ਵਿਆਹ ਵੀ ਇੱਕੋ ਘਰ ਕਰਵਾਇਆ ਸੀ ਤੇ ਇੱਕੋ ਦਿਨ ਦੋਵੇਂ ਘੋੜੀ ਚੜ੍ਹੇ ਸਨ। ਛੋਟੇ ਭਰਾ ਦੀ ਮ੍ਰਿਤਕ ਦੇਹ ਕੋਲ ਬੈਠਾ ਗੁਰਜੀਤ ਸਿੰਘ ਲਗਾਤਾਰ ਰੋ ਰਿਹਾ ਸੀ। 

ਅਜੇ ਗੁਰਦੀਪ ਦੀ ਮੌਤ ਨੂੰ ਪੰਜ ਘੰਟੇ ਵੀ ਨਹੀਂ ਹੋਏ ਸਨ ਕਿ ਦੇਰ ਰਾਤ ਕਰੀਬ 12 ਤੋਂ 1 ਵਜੇ ਦੇ ਵਿਚਕਾਰ ਗੁਰਜੀਤ ਸਿੰਘ ਦੀ ਵੀ ਅਚਾਨਕ ਦਿਲ ਦੀ ਧੜਕਣ ਰੁਕ ਗਈ। ਪਰਿਵਾਰ ਦਾ ਮੰਨਣਾ ਹੈ ਕਿ ਉਹ ਛੋਟੇ ਭਰਾ ਦੇ ਵਿਛੋੜੇ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਭਰਾ ਪਰਛਾਵੇਂ ਵਾਂਗ ਇਕੱਠੇ ਰਹਿੰਦੇ ਸਨ। ਖੇਤਾਂ ਦੀ ਮੋਟਰ 'ਤੇ ਕੰਮ ਕਰਨਾ ਹੋਵੇ, ਸ਼ਹਿਰ ਜਾਣਾ ਹੋਵੇ ਜਾਂ ਕਿਸੇ ਰਿਸ਼ਤੇਦਾਰੀ ਵਿੱਚ ਜਾਣਾ ਹੋਵੇ, ਦੋਵੇਂ ਹਮੇਸ਼ਾ ਇਕੱਠੇ ਹੀ ਨਜ਼ਰ ਆਉਂਦੇ ਸਨ। 

ਜਦੋਂ ਗੁਰਦੀਪ ਸਿੰਘ ਬਿਮਾਰ ਸੀ ਤਾਂ ਗੁਰਜੀਤ ਸਿੰਘ ਅਕਸਰ ਕਹਿੰਦਾ ਸੀ ਕਿ ਉਹ ਆਪਣੇ ਭਰਾ ਤੋਂ ਬਿਨਾਂ ਜ਼ਿੰਦਾ ਨਹੀਂ ਰਹਿ ਸਕਦਾ। ਦੋਵਾਂ ਭਰਾਵਾਂ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਬਜ਼ੁਰਗ ਪਿਤਾ ਆਪਣੇ ਦੋ ਜਵਾਨ ਪੁੱਤਰਾਂ ਦੀਆਂ ਲਾਸ਼ਾਂ ਦੇਖ ਕੇ ਗਹਿਰੇ ਸਦਮੇ ਵਿੱਚ ਹਨ। ਗੁਰਜੀਤ ਸਿੰਘ ਆਪਣੇ ਪਿੱਛੇ ਦੋ ਬੇਟੀਆਂ ਤੇ ਇੱਕ ਬੇਟਾ ਛੱਡ ਗਿਆ ਹੈ, ਜਦਕਿ ਗੁਰਦੀਪ ਸਿੰਘ ਦਾ ਇੱਕ ਬੇਟਾ ਹੈ।

ਇਕੱਠਿਆਂ ਹੋਇਆ ਸਸਕਾਰ 

ਵੀਰਵਾਰ ਨੂੰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਦੋਵਾਂ ਭਰਾਵਾਂ ਦਾ ਅੰਤਮ ਸਸਕਾਰ ਇਕੱਠਿਆਂ ਹੀ ਕੀਤਾ ਗਿਆ। ਇੱਕੋ ਘਰ 'ਚੋਂ ਨਿਕਲੀਆਂ ਦੋ ਅਰਥੀਆਂ ਤੇ ਇੱਕੋ ਸਮੇਂ ਬਲਦੀਆਂ ਦੋ ਚਿਤਾਵਾਂ ਦਾ ਦ੍ਰਿਸ਼ ਦੇਖ ਕੇ ਹਰ ਅੱਖ ਨਮ ਹੋ ਗਈ। ਪੂਰਾ ਪਿੰਡ ਗ਼ਮ ਵਿੱਚ ਡੁੱਬਿਆ ਨਜ਼ਰ ਆਇਆ। ਇਹ ਘਟਨਾ ਸਿਰਫ਼ ਇੱਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਭਰਾਵਾਂ ਦੇ ਅਟੁੱਟ ਪਿਆਰ ਤੇ ਰਿਸ਼ਤਿਆਂ ਦੀ ਉਸ ਮਜ਼ਬੂਤੀ ਦੀ ਮਿਸਾਲ ਵੀ ਹੈ, ਜਿਸ ਨੂੰ ਪਿੰਡ ਵਾਸੀ ਸ਼ਾਇਦ ਕਦੇ ਭੁੱਲ ਨਹੀਂ ਸਕਣਗੇ।

ਕਿਸਾਨ ਅੰਦੋਲਨ ਦੌਰਾਨ ਲਾਇਆ ਸੀ ਇੱਕ ਸਾਲ ਮੋਰਚਾ 

ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਗਾ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੇ ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਇੱਕ ਸਾਲ ਤੋਂ ਵੱਧ ਸਮੇਂ ਲਈ ਮੋਰਚਾ ਲਾਇਆ ਸੀ। ਉਨ੍ਹਾਂ ਦੱਸਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਇਹ ਦੋਵੇਂ ਭਰਾ ਸੰਘਰਸ਼ ਵਿੱਚ ਲਗਾਤਾਰ ਡਟੇ ਰਹੇ ਸਨ।

Advertisement

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget