Punjab News: ਸਮਰਾਲਾ ਦੇ ਮਸੰਦ ਮੁਹੱਲਾ ਦੇ ਵਿੱਚ ਬਣੇ ਸ਼੍ਰੀ ਗੁਰਦੁਆਰਾ ਸਾਹਿਬ ਦੇ ਵਿੱਚ ਇੱਕ 12 ਸਾਲਾ ਬੱਚਾ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਦਾਖਲ ਹੋ ਗਿਆ। ਜਦੋਂ ਇਸ ਬਾਰੇ ਗ੍ਰੰਥੀ ਅਤੇ ਲੋਕਾਂ ਨੂੰ ਪਤਾ ਲੱਗਿਆ ਤਾਂ ਲੋਕਾਂ ਨੇ ਇਸ ਬੱਚੇ ਨੂੰ ਕਾਬੂ ਕਰ ਲਿਆ। ਸਮਰਾਲਾ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਐੱਸ ਐੱਚ ਓ ਰਾਓ ਵਰਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ। ਜਿੱਥੇ ਲੋਕਾਂ ਨੇ ਕਾਬੂ ਕੀਤੇ ਗਏ ਬੱਚੇ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।




ਸੀਸੀਟੀਵੀ ਦੇ ਵਿੱਚ ਕੈਦ ਹੋਈ ਚੋਰੀ ਦੀ ਵਾਰਦਾਤ


ਬੱਚੇ ਵੱਲੋਂ ਕੀਤੀ ਗਈ ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਦੇ ਵਿੱਚ ਕੈਦ ਹੋ ਗਈ। ਮਸੰਦ ਮੁਹੱਲਾ ਸ਼੍ਰੀ ਗੁਰੂਦਵਾਰਾ ਸਾਹਿਬ ਕਮੇਟੀ ਪ੍ਰਧਾਨ ਸੁਖਬੀਰ ਸਿੰਘ ਦਾ ਕਹਿਣਾ ਸੀ ਕਿ ਇੱਕ ਬੱਚਾ ਸ੍ਰੀ ਗੁਰਦੁਆਰਾ ਸਾਹਿਬ ਦੇ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਦਾਖਲ ਹੋਇਆ ਸੀ। ਲੋਕਾਂ ਵੱਲੋਂ ਬੱਚੇ ਨੂੰ ਮੌਕੇ ਤੇ ਕਾਬੂ ਕਰ ਲਿੱਤਾ ਗਿਆ। ਇਸ ਘਟਨਾ ਬਾਰੇ ਸ੍ਰੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਪਤਾ ਲੱਗਾ ਅਤੇ ਉਹਨਾਂ ਨੇ ਇਸ ਘਟਨਾ ਬਾਰੇ ਸਾਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਬੱਚੇ ਨੂੰ ਸਮਰਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। 


ਪੁਲਿਸ ਕਰ ਰਹੀ ਹੈ ਜਾਂਚ


ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਡੀਐਸਪੀ ਤਰਲੋਚਨ ਸਿੰਘ ਦਾ ਕਹਿਣਾ ਸੀ  ਕਿ ਸ਼੍ਰੀ ਗੁਰਦੁਆਰਾ ਸਾਹਿਬ ਦੇ ਵਿੱਚ ਇੱਕ ਬੱਚਾ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਆਇਆ ਸੀ। ਜਿਸ ਨੂੰ ਲੋਕਾਂ ਵੱਲੋਂ ਕਾਬੂ ਕਰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਹੁਣ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।