ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਸਖ਼ਤ ਕਾਰਵਾਈ ਨਜ਼ਰ ਆਈ। ਸਮਰਾਲਾ ਪੁਲਿਸ ਵੱਲੋਂ ਹੈਰੋਇਨ ਸਪਲਾਈ ਕਰਨ ਜਾ ਰਹੇ ਦੋ ਸਹੇਲੀਆਂ ਨੂੰ ਕਾਬੂ ਕਰਨ ਬਾਰੇ ਖ਼ਬਰ ਮਿਲੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸਐਚਓ ਸਮਰਾਲਾ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਰਾਲਾ ਪੁਲਿਸ ਐਸਐਸਪੀ ਖੰਨਾ ਡਾ. ਜੋਤੀ ਯਾਦਵ ਬੈਂਸ ਅਤੇ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਚਲਾ ਰਹੀ ਹੈ।

Continues below advertisement

60 ਗ੍ਰਾਮ ਹੈਰੋਇਨ ਬਰਾਮਦ ਹੋਈ

ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਨਿਤੀਸ਼ ਚੌਧਰੀ ਪੁਲਿਸ ਪਾਰਟੀ ਦੇ ਨਾਲ ਹੇਡੋਂ ਚੌਂਕੀ ਦੇ ਸਾਹਮਣੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਦੋ ਲੜਕੀਆਂ ਲੁਧਿਆਣਾ ਵੱਲ ਆ ਰਹੀ ਇੱਕ ਬੱਸ ਤੋਂ ਹੇਠਾਂ ਉਤਰੀਆਂ ਅਤੇ ਤੇਜ਼ ਤੁਰਨ ਲੱਗੀਆਂ। ਸ਼ੱਕ ਪੈਣ 'ਤੇ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਮਹਿਲਾ ਸਟਾਫ ਦੀ ਮਦਦ ਨਾਲ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਇਕਬਾਲ ਕੌਰ (20) ਹਾਕਮ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਇਸ ਸਮੇਂ ਬਲੌਂਗੀ ਮੋਹਾਲੀ ਵਿੱਚ ਰਹਿੰਦੀ ਹੈ ਅਤੇ ਅਮਰਪ੍ਰੀਤ ਕੌਰ ਬਰਨਾਲਾ, ਜੋ ਇਸ ਸਮੇਂ ਲਾਂਡਰਾ ਮੋਹਾਲੀ ਵਿੱਚ ਰਹਿੰਦੀ ਹੈ।

Continues below advertisement

ਇਸ ਕਰਕੇ ਕਰ ਰਹੀਆਂ ਸਨ ਗਲਤ ਕੰਮ

ਪਵਿੱਤਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਕੁੜੀਆਂ ਸਹੇਲੀਆਂ ਹਨ, ਦੋਵੇਂ ਵਿਆਹੀਆਂ ਹੋਈਆਂ ਹਨ ਅਤੇ ਦੋਵਾਂ ਦਾ ਤਲਾਕ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਫਿਰੋਜ਼ਪੁਰ ਤੋਂ ਚੰਡੀਗੜ੍ਹ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੀਆਂ ਸਨ ਅਤੇ ਦੋਵੇਂ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਲਈ ਇਸ ਗਲਤ ਕੰਮ ਵਿੱਚ ਸ਼ਾਮਲ ਹੋ ਗਈਆਂ।ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਵਾਂ ਸਹੇਲੀਆ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।