ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਰਾਏ, ਮੁਕੇਸ਼ ਚੰਦਰ, ਕੁਲਦੀਪ ਸਿੰਘ ਵਜੀਦਪੁਰ, ਦਲਜੀਤ ਸਿੰਘ ਮਾਨਸ਼ਾਹੀਆ, ਹਰਿਆਣਾ ਤੋਂ ਤੇਜਵੀਰ ਸਿੰਘ, ਰਾਜਸਥਾਨ ਤੋਂ ਰਾਜੂ ਸਿੰਘ, ਮਹਿੰਦਰ ਸਿੰਘ ਭੈਣੀਬਾਘਾ ਨੇ ਪਿੰਡ ਮੂਸਾ(ਮਾਨਸਾ) ਪਹੁੰਚ ਕੇ ਸ਼ੁੱਭਦੀਪ ਸਿੰਘ-ਸਿੱਧੂ ਮੂਸੇਵਾਲ਼ਾ ਦੇ ਪਰਿਵਾਰ ਨਾਲ ਦੁਖ ਪ੍ਰਗਟਾਇਆ।

 

ਕਿਸਾਨ-ਆਗੂਆਂ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਦੁਖ ਪ੍ਰਗਟ ਕਰਦਿਆਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਇਨਸਾਫ਼ ਦੀ ਪ੍ਰਾਪਤੀ ਲਈ ਸੰਘਰਸ਼ ਵੀ ਕਰਨਾ ਪਿਆ ਤਾਂ ਕਿਸਾਨ-ਜਥੇਬੰਦੀਆਂ ਤਿਆਰ ਰਹਿਣਗੀਆਂ।
 

 



ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ 'ਚ ਜੁਟੀ ਪੰਜਾਬ ਪੁਲਿਸ ਨੂੰ ਮੰਗਲਵਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। 

 

ਇਸ ਤੋਂ ਪਹਿਲਾਂ ਅਦਾਲਤ ਵਿੱਚ ਬਿਸ਼ਨੋਈ ਦੇ ਵਕੀਲਾਂ ਨੇ ਉਸ ਦੇ ਐਨਕਾਊਂਟਰ ਦਾ ਖ਼ਦਸ਼ਾ ਪ੍ਰਗਟਾਇਆ ਸੀ। ਇਸ 'ਤੇ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਪੂਰੀ ਫੋਰਸ ਲੈ ਕੇ ਆਏ ਹਨ ਅਤੇ ਪੂਰੇ ਰਸਤੇ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰੇਗੀ।

 

ਏਡੀਜੀਪੀ (ਲਾਅ ਐਂਡ ਆਰਡਰ) ਦੀ ਅਗਵਾਈ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਸਮੇਤ ਇੱਕ ਟੀਮ ਮੰਗਲਵਾਰ ਨੂੰ ਦਿੱਲੀ ਪਹੁੰਚੀ ਸੀ। ਦਿੱਲੀ ਪੁਲਿਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਸੀ। ਦਿੱਲੀ ਪੁਲੀਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਰਿਮਾਂਡ ’ਤੇ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਸੀ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਇਸ ਕਤਲ ਵਿੱਚ ਬਿਸ਼ਨੋਈ ਅਤੇ ਉਸ ਦੇ ਗੈਂਗ ਦਾ ਹੱਥ ਹੈ।

 
ਜਿਵੇਂ ਹੀ ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਪੰਜਾਬ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਜਾਣ ਲਈ ਦੋ ਵੱਖ-ਵੱਖ ਅਰਜ਼ੀਆਂ ਦਾਖ਼ਲ ਕੀਤੀਆਂ, ਜਿਨ੍ਹਾਂ ’ਤੇ ਲੰਮੀ ਬਹਿਸ ਹੋਈ। ਬਿਸ਼ਨੋਈ ਦੇ ਵਕੀਲਾਂ ਨੇ ਉਸ ਨੂੰ ਪੰਜਾਬ ਪੁਲੀਸ ਹਵਾਲੇ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਿਸ਼ਨੋਈ ਦਾ ਐਨਕਾਊਂਟਰ ਹੋ ਸਕਦਾ ਹੈ।

 29 ਮਈ ਨੂੰ ਹੋਈ ਸੀ ਮੂਸੇਵਾਲਾ ਦੀ ਹੱਤਿਆ  


ਮਸ਼ਹੂਰ ਪੰਜਾਬੀ ਗਾਇਕ, ਰੈਪਰ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰ ਦੋ ਕਾਰਾਂ ਵਿੱਚ ਆਏ ਸਨ। ਇਹ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਸਿੱਧੂ ਆਪਣੀ ਥਾਰ ਕਾਰ ਵਿੱਚ ਦੋ ਸਾਥੀਆਂ ਸਮੇਤ ਮਾਨਸਾ ਦੇ ਪਿੰਡ ਜਵਾਹਰਕੇ ਰਾਹੀਂ ਪਿੰਡ ਖਾਰਾ-ਬਰਨਾਲਾ ਜਾ ਰਿਹਾ ਸੀ। ਪੰਜਾਬੀ ਗਾਇਕ ਦੀ ਸੁਰੱਖਿਆ 'ਚ ਚਾਰ ਪੁਲਿਸ ਗੰਨਮੈਨ ਸੀ। ਇਨ੍ਹਾਂ ਵਿੱਚੋਂ ਦੋ ਸੁਰੱਖਿਆ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਵਾਪਸ ਬੁਲਾ ਲਿਆ ਸੀ।