ਪੜਚੋਲ ਕਰੋ
ਸੰਯੁਕਤ ਕਿਸਾਨ ਮੋਰਚਾ ਨਹੀਂ ਲੜੇਗਾ ਪੰਜਾਬ ਵਿਧਾਨ ਸਭਾ ਚੋਣਾਂ , ਕਈ ਜਥੇਬੰਦੀਆਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ
ਸੰਯੁਕਤ ਕਿਸਾਨ ਮੋਰਚਾ (SKM ) ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਹੇ ਹਨ। ਇਹ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨਪਾਲ ਨੇ ਦਿੱਤੀ ਹੈ

Samyukt Kisan Morcha
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM ) ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਹੇ ਹਨ। ਇਹ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨਪਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਕਿ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਕ ਜਥੇਬੰਦੀਆਂ ਦਾ ਪਲੇਟਫਾਰਮ ਹੈ, ਜੋ ਕੇਵਲ ਕਿਸਾਨਾਂ ਦੇ ਮੁੱਦਿਆਂ 'ਤੇ ਹੀ ਬਣਿਆ ਹੈ।
ਉਨ੍ਹਾਂ ਕਿਹਾ ਨਾ ਤਾਂ ਚੋਣਾਂ ਦੇ ਬਾਈਕਾਟ ਦਾ ਕੋਈ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਸਮਝ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਵੱਲੋਂ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਾਇਆ ਗਿਆ ਸੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ, ਬਾਕੀ ਮੰਗਾਂ ਬਾਰੇ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ।
ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ਚੋਣ ਵਿੱਚ ਸਾਂਝੇ ਤੌਰ ’ਤੇ ਜਾਣ ਬਾਰੇ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਜਾਂ 32 ਜਥੇਬੰਦੀਆਂ ਦੇ ਨਾਂ ਦੀ ਵਰਤੋਂ ਨਹੀਂ ਕਰਨਗੇ। ਅਜਿਹਾ ਕਰਨ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 32 ਜਥੇਬੰਦੀਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ: ਦਰਸ਼ਨਪਾਲ), ਬੀ.ਕੇ.ਯੂ ਕ੍ਰਾਂਤੀਕਾਰੀ (ਸੁਰਜੀਤ ਫੂਲ), ਬੀ.ਕੇ.ਯੂ ਸਿੱਧੂਪੁਰ (ਜਗਜੀਤ ਡੱਲੇਵਾਲ), ਆਜ਼ਾਦ ਕਿਸਾਨ ਕਮੇਟੀ ਦੋਆਬਾ (ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ (ਗੁਰਬਖਸ਼ ਬਰਨਾਲਾ), ਦਸੂਹਾ. ਗੰਨਾ ਸੰਘਰਸ਼ ਕਮੇਟੀ (ਸੁਖਪਾਲ ਡੱਫਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ (ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ (ਹਰਦੇਵ ਸੰਧੂ) ਨੇ ਚੋਣ ਲੜਨ ਵਿਰੁੱਧ ਸਪੱਸ਼ਟ ਸਟੈਂਡ ਲਿਆ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਦੁਬਾਰਾ ਲਿਆ ਸਕਦੀ ਹੈ ਮੋਦੀ ਸਰਕਾਰ , ਕੇਂਦਰੀ ਖੇਤੀ ਮੰਤਰੀ ਨੇ ਦਿੱਤੇ ਸੰਕੇਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490b
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















