ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੇਂਦਰ ਦੀ ਧੱਕਸ਼ਾਹੀ ਖਿਲਾਫ਼ ਇੱਕ ਵਾਰ ਫਿਰ ਤੋਂ ਪ੍ਰਦਰਸ਼ਨ ਦੀ ਤਿਆਰੀ, ਇਸ ਵਾਰ ਇਹ ਹੈ ਮੁੱਦਾ
ਦੱਸ ਦਈਏ ਕਿ 4 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਵਫਦ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮਿਲੇਗਾ। ਇਸੇ ਹੀ ਤਰ੍ਹਾਂ ਭਾਕਿਯੂ ਏਕਤਾ ਡਕੌਂਦਾ ਦਾ ਵਫਦ ਪਾਵਰਕੌਮ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਪਟਿਆਲਾ ਵਿਖੇ ਪਾਵਰਕੌਮ ਦੇ ਸੀਐਮਡੀ ਨਾਲ ਮੀਟਿੰਗ ਕਰੇਗਾ।
Samyukta Kisan Morcha announces protest on March 7 at district / tehsil level against Centre's bullying
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ ਦੀ ਪੑਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੁੱਚੇ ਪੰਜਾਬ ਚੋਂ 15 ਜਿਲ੍ਹਿਆਂ ਦੇ ਪੑਧਾਨ/ਸਕੱਤਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਗੰਭੀਰ ਵਿਚਾਰ ਚਰਚਾ ਕਰਨ ਤੋਂ ਬਾਅਦ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ ਬਲਵੰਤ ਉੱਪਲੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ ਹਫਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ 'ਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ। ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ਉੱਤੇ ਹੋਇਆ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ 'ਤੇ ਹੈ। ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ। ਪੰਜਾਬ ਨਾਲ ਇਹ ਵਿਤਕਰਾ, ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਕੇਂਦਰੀ ਹਕੂਮਤ ਦੇ ਹਰ ਧੱਕੇ ਦੇ ਖਿਲਾਫ਼ ਲੜ ਰਹੇ ਹਨ।
ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ। ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿੱਚ ਆਉਣ ਸਮੇਂ ਤੋਂ ਬੀਬੀਐਮਬੀ ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤਹਿ ਹੋਇਆ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ। ਪੰਜਾਬ ਦੇ 138 ਬਲਾਕਾਂ ਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ।
ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਦਰਿਆਈ ਪਾਣੀਆਂ ਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀਬੀਐਮਬੀ ਵਿੱਚੋਂ ਨੁਮਾਇੰਦਗੀ ਖ਼ਤਮ ਕਰਨ ਨਾਲ ਸੂਬਿਆਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ। ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ,ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਦਾ ਵਿਰੋਧ ਕਰਨ ਲਈ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਭਾਕਿਯੂ ਏਕਤਾ ਡਕੌਂਦਾ ਇਸ ਸੰਘਰਸ਼ ਸੱਦੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਵਧ ਚੜੵਕੇ ਹਿੱਸਾ ਲਵੇਗੀ।
ਦੱਸ ਦਈਏ ਕਿ 4 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਵਫਦ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮਿਲੇਗਾ। ਇਸੇ ਹੀ ਤਰ੍ਹਾਂ ਭਾਕਿਯੂ ਏਕਤਾ ਡਕੌਂਦਾ ਦਾ ਵਫਦ ਪਾਵਰਕੌਮ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਪਟਿਆਲਾ ਵਿਖੇ ਪਾਵਰਕੌਮ ਦੇ ਸੀਐਮਡੀ ਨਾਲ ਮੀਟਿੰਗ ਕਰੇਗਾ। 8 ਮਾਰਚ ਦਾ ਕੌਮਾਂਤਰੀ ਔਰਤ ਦਿਵਸ ਸਾਰੇ ਜਿਲ੍ਹਿਆਂ ਵਿੱਚ ਔਰਤ ਕਾਰਕੁਨਾਂ ਦੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾ। 23ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਂਦਿਆਂ ਇਸ ਦਿਨ ਹੁਸੈਨੀਵਾਲਾ ਵਿਖੇ ਭਾਕਿਯੂ ਏਕਤਾ ਡਕੌਂਦਾ ਦੇ ਨੌਜਵਾਨ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਆਗੂਆਂ ਨੇ ਸਾਰੇ ਜਿਲ੍ਹਿਆਂ ਦੇ ਪੑਧਾਨ /ਸਕੱਤਰਾਂ ਨੇ ਮੀਟਿੰਗ ਦੌਰਾਨ ਉਲੀਕੇ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ ਲਈ ਤਨਦੇਹੀ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 2 ਮਾਰਚ ਤੋਂ ਸ਼ੁਰੂ, 8 ਮਾਰਚ ਨੂੰ CM ਖੱਟਰ ਪੇਸ਼ ਕਰਨਗੇ ਬਜਟ