Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਤੋਂ ਸਰਕਾਰੀ ਖੱਡ ਦਾ ਉਦਘਾਟਨ ਕਰਦਿਆਂ ਪੰਜਾਬੀਆਂ ਨੂੰ ਸਸਤੀ ਰੇਤ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਪੂਰੀ ਹੋਣ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਅੰਦਰ 16 ਰੇਤ ਦੀਆਂ ਖੱਡਾਂ ਆਮ ਲੋਕਾਂ ਲਈ ਖੋਲ੍ਹ ਦਿੱਤੀਆਂ ਗਈਆਂ ਹਨ। ਹੁਣ ਲੋਕਾਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ। ਮੋਬਾਈਲ ਐਪ ਰਾਹੀਂ ਸਭ ਤੋਂ ਨੇੜੇ ਦੀ ਖੱਡ ਬਾਰੇ ਪਤਾ ਲੱਗ ਸਕੇਗਾ।
ਉਨ੍ਹਾਂ ਕਿਹਾ ਕਿ ਹੁਣ ਆਮ ਲੋਕ ਆਪਣੇ ਟਰੈਕਟਰ-ਟ੍ਰਾਲੀਆਂ 'ਤੇ ਰੇਤਾ ਲਿਜਾ ਸਕਣਗੇ। ਸਾਰੇ ਸੁਰੱਖਿਆ ਨੇਮਾਂ ਦਾ ਧਿਆਨ ਰੱਖਣਾ ਪਵੇਗਾ। ਇਨ੍ਹਾਂ ਖੱਡਾਂ 'ਚੋਂ ਨਾਜਾਇਜ਼ ਰੇਤ ਮਾਇਨਿੰਗ ਨਹੀਂ ਹੋਵੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਮਹੀਨੇ ਤੱਕ 50 ਹੋਰ ਰੇਤ ਖੱਡਾਂ ਖੋਲ੍ਹੀਆਂ ਜਾਣਗੀਆਂ।
ਇਹ ਵੀ ਪੜ੍ਹੋ: ਅਸੀਂ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਵੰਡਣ ਵਾਲੇ ਬਣਾਵਾਂਗੇ: ਸੀਐਮ ਭਗਵੰਤ ਮਾਨ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਿਆਸਤਦਾਨਾਂ ਨੇ ਰੇਤ ਮਾਫ਼ੀਆ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਹੈ, ਉਨ੍ਹਾਂ ਸਭ ਕੋਲ਼ੋਂ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਮੈਂ ਇਸ ਗੱਲ ਦੀ ਗਰੰਟੀ ਦਿੰਦਾਂ ਹਾਂ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਜਾਂ ਵਿਧਾਇਕ ਰੇਤ ਦੇ ਕਾਰੋਬਾਰ ਨਾਲ ਸਬੰਧ ਨਹੀਂ ਰੱਖੇਗਾ।
ਇਹ ਵੀ ਪੜ੍ਹੋ: ਰਾਮ ਰਹੀਮ ਦੀ ਖੁੱਲ੍ਹੀ ਚੁਣੌਤੀ, ਕਿਹਾ-ਮੈਦਾਨ ਵਿੱਚ ਆਓ, SGPC ਨੇ ਪੈਰੋਲ ਖ਼ਿਲਾਫ਼ ਦਿੱਤੀ ਸੀ ਅਰਜੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।