ਕਾਂਗਰਸ ਦੀ ਵੱਡੀ ਕਾਰਵਾਈ ! ਸੰਦੀਪ ਜਾਖੜ ਨੂੰ ਪਾਰਟੀ ਚੋਂ ਤੁਰੰਤ ਪ੍ਰਭਾਵ ਨਾਲ ਕੀਤਾ ਸਸਪੈਂਡ
Punjab news: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
Punjab News: ਹਲਕਾ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਉੱਤੇ ਕਾਂਗਰਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੀ ਗਈ ਚਿੱਠੀ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਇਹ ਕਾਰਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਉੱਤੇ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਜ਼ਿਕਰ ਕੀਤਾ ਗਿਆ ਹੈ।
Sandeep jakhar is suspended from the party with immediate effect. pic.twitter.com/LELwLxcUfR
— Punjab Congress (@INCPunjab) August 19, 2023
ਜਾਰੀ ਕੀਤੀ ਗਈ ਚਿੱਠੀ ਵਿੱਚ ਜ਼ਿਕਰ ਕੀਤਾ ਗਿਆ ਹੈ ਸੰਦੀਪ ਜਾਖੜ ਵੱਲੋਂ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਗਈ ਹੈ। ਇਸ ਵਿੱਚ ਖ਼ਾਸ ਤੌਰ ਉੱਤੇ ਭਾਰਤ ਜੋੜੋ ਯਾਤਰਾ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰਕ ਦਿੱਤਾ ਗਿਆ ਹੈ ਕਿ ਸੰਦੀਪ ਜਾਖੜ ਜਿਸ ਘਰ ਵਿੱਚ ਰਹਿੰਦੇ ਹਨ ਉਸ ਘਰ ਉੱਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਲੱਗਿਆ ਹੋਇਆ ਹੈ।
ਇਸ ਤੋਂ ਇਲਾਵਾ ਕਿਹਾ ਕਿ ਹੈ ਕਿ ਸੰਦੀਪ ਜਾਖੜ ਵੱਲੋਂ ਲਗਾਤਾਰ ਕਾਂਗਰਸ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਦਾ ਪੱਖ ਪੂਰਨ ਦਾ ਵੀ ਕਿਹਾ ਗਿਆ ਹੈ। ਜ਼ਿਕਰ ਕਰ ਦਈਏ ਕਿ ਸੁਨੀਲ ਜਾਖੜ ਨੇ ਕਾਂਗਰਸ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲ੍ਹਾ ਫੜ੍ਹ ਲਿਆ ਗਿਆ ਸੀ। ਇਸ ਤੋਂ ਬਾਅਦ ਹੁਣ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਇਨ੍ਹਾਂ ਸਾਰੀਆਂ ਗੱਲਾਂ ਦਾ ਹਵਾਲਾਂ ਦਿੰਦੇ ਹੋਏ ਸੰਦੀਪ ਜਾਖੜ ਨੂੰ ਕਾਂਗਰਸ ਚੋਂ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ ਇਸ ਬਾਰੇ ਜਾਖੜ ਵੱਲੋਂ ਅਜੇ ਤੱਕ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।